ਪੰਜਾਬ : ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੀਤੀ ਨੂੰ ਲੈ ਕੇ ਪੰਜਾਬ ਦਾ ਮਾਹੌਲ ਗਰਮਾਉਂਦਾ ਜਾ ਰਿਹਾ ਹੈ । ਕਿਸਾਨਾਂ ਵੱਲੋਂ ਟਰੈਕਟਰ ਮਾਰਚ ਵੀ ਕੱਢਿਆ ਜਾ ਰਿਹਾ ਹੈ। ਇੱਕ ਪਾਸੇ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਨੇ ਆਪਣਾ ਵਿਰੋਧ ਤੇਜ਼ ਕਰ ਦਿੱਤਾ ਹੈ, ਉੱਥੇ ਹੀ ਦੂਜੇ ਪਾਸੇ ਮੋਗਾ ਤੋਂ ‘ਆਪ’ ਆਗੂ ਹਰਮਨਜੀਤ ਸਿੰਘ ਬਰਾੜ ਦੀਦਾਰ ਵਾਲਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਪ੍ਰਗਟ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਉਹ ਇਸ ਨੀਤੀ ਦਾ ਵਿਰੋਧ ਕਰਦੇ ਹਨ। ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਕਿਉਂਕਿ ਉਹ ਵੀ ਇੱਕ ਕਿਸਾਨ ਹਨ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਨੂੰ ਇਸ ਨੀਤੀ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਸੀਐੱਮ ਮਾਨ ਨੇ ਲੈਂਡ ਪੂਲਿੰਗ ਨੀਤੀ ਲਿਆਉਣ ਦਾ ਐਲਾਨ ਕੀਤਾ ਹੈ। ਫਿਲਹਾਲ ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਨੀਤੀ ‘ਤੇ ਆਮ ਲੋਕਾਂ ਅਤੇ ਕਿਸਾਨਾਂ ਦੀ ਰਾਏ ਲਈ ਜਾਵੇਗੀ, ਉਸ ਤੋਂ ਬਾਅਦ ਹੀ ਨੀਤੀ ‘ਤੇ ਵਿਚਾਰ ਕੀਤਾ ਜਾਵੇਗਾ।










