ਚੰਡੀਗੜ੍ਹ : ਹਰਿਆਣਾ ਕੈਬਨਿਟ ਦੀ ਮੀਟਿੰਗ 24 ਮਾਰਚ ਨੂੰ ਸਵੇਰੇ 11:00 ਵਜੇ ਹਰਿਆਣਾ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਉਮੀਦ ਹੈ। ਮੀਟਿੰਗ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।










