ਚੰਡੀਗੜ੍ਹ: ਹਰਿਆਣਾ ਵਿੱਚ ਕਣਕ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨਿਰਧਾਰਤ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 160 ਰੁਪਏ ਪ੍ਰਤੀ ਕੁਇੰਟਲ ਵਧ ਮਿਲੇਗਾ।
ਹਾੜੀ 2026 ਸੀਜ਼ਨ ਵਿੱਚ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ। ਪਿਛਲਾ ਘੱਟੋ-ਘੱਟ ਸਮਰਥਨ ਮੁੱਲ 2,425 ਰੁਪਏ ਪ੍ਰਤੀ ਕੁਇੰਟਲ ਸੀ। ਕਣਕ ਦੀ ਖਰੀਦ ਦੀਆਂ ਤਿਆਰੀਆਂ ਅਤੇ ਟੀਚਿਆਂ ‘ਤੇ ਚਰਚਾ ਕਰਨ ਲਈ ਸ਼ਨੀਵਾਰ ਨੂੰ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਰਾਜੇਸ਼ ਨਾਗਰ ਦੀ ਮੌਜੂਦਗੀ ਵਿੱਚ ਇੱਕ ਮੀਟਿੰਗ ਹੋਵੇਗੀ ਅਤੇ ਉੱਥੇ ਅਗਲੇ ਫ਼ੈਸਲੇ ਲਏ ਜਾਣਗੇ।










