ਹਰਿਆਣਾ : ਹਰਿਆਣਾ ਦੇ ਸੋਨੀਪਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਯੋਤਸਨਾ ਕੋਰੋਨਾ ਪਾਜ਼ੀਟਿਵ ਹਨ। ਉਨ੍ਹਾਂ ਦੀ ਸਿਹਤ ਖਰਾਬ ਚਲ ਰਹੀ ਸੀ। ਜਿਸ ਕਾਰਨ ਉਨ੍ਹਾਂ ਨੇ ਬੀਤੇ ਦਿਨ ਸੈਂਪਲ ਦਿੱਤਾ। ਉਨ੍ਹਾਂ ਦੇ ਸੈਂਪਲ ਖਾਨਪੁਰ ਭੇਜੇ ਗਏ ਸਨ। ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਹਫ਼ਤੇ ਲਈ ਕੁਆਰੰਟੀਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਯੋਤਸਨਾ ਦੀ ਸਿਹਤ 3 ਦਿਨਾਂ ਤੋਂ ਠੀਕ ਨਹੀਂ ਸੀ ਅਤੇ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਘਰ ‘ਤੇ ਕੁਆਰੰਟੀਨ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।







