ਪੰਜਾਬ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਡੱਲੇਵਾਲ ਦੀ ਸਿਹਤ ਰਿਪੋਰਟ ਮੰਗੀ ਹੈ। ਸੁਪਰੀਮ ਨੂੰ ਡੱਲੇਵਾਲ ਦੀ ਹਾਲਤ ਨਾ ਠੀਕ ਹੋਣ ਦੀ ਸੂਚਨਾ ਮਿਲੀ ਸੀ, ਇਸ ਕਰਕੇ ਸਿਹਤ ਨਾਲ ਜੁੜੀ ਹਰੇਕ ਰਿਪੋਰਟ ਸੁਪਰੀਮ ਕੋਰਟ ’ਚ ਦਾਖਲ ਕਰਨ ਨੂੰ ਕਿਹਾ ਗਿਆ ਹੈ। ਡੱਲੇਵਾਲ ਦੀ ਸਿਹਤ ਸੰਬੰਧੀ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ। ਉਨ੍ਹਾਂ ਦੇ ਪਲੇਟਲੈਟਸ ਅਤੇ ਹੀਮੋਗਲੋਬਿਨ ਵਿੱਚ ਸੁਧਾਰ ਹੋਇਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।
ਸੁਪਰੀਮ ਕੋਰਟ ਨੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਤੋਂ ਤੁਲਨਾਤਮਕ ਰਿਪੋਰਟ ਤਲਬ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਪਿਛਲੀਆਂ ਅਤੇ ਮੌਜੂਦਾ ਸਾਰੀਆਂ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ। ਅਦਾਲਤ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਅੱਜ ਸ਼ਾਮ ਤੱਕ ਡੱਲੇਵਾਲ ਦੀ ਮੈਡੀਕਲ ਰਿਪੋਰਟ ਦਾ ਤੁਲਨਾਤਮਕ ਚਾਰਟ ਸੁਪਰੀਮ ਕੋਰਟ ਵਿੱਚ ਪੇਸ਼ ਕਰਨਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।








