Home ਪੰਜਾਬ ਕੰਗਨਾ ਰਣੌਤ ਪੇਸ਼ੀ ਮਾਮਲੇ ‘ਚ ਹੁਣ 25 ਮਾਰਚ ਨੂੰ ਹੋਵੇਗੀ ਸੁਣਵਾਈ

ਕੰਗਨਾ ਰਣੌਤ ਪੇਸ਼ੀ ਮਾਮਲੇ ‘ਚ ਹੁਣ 25 ਮਾਰਚ ਨੂੰ ਹੋਵੇਗੀ ਸੁਣਵਾਈ

0

ਬਠਿੰਡਾ: ਬਾਲੀਵੁੱਡ ਫਿਲਮ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਬੀਤੇ ਦਿਨ ਮਾਨਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਅਦਾਲਤ ਵਿੱਚ ਪੇਸ਼ ਹੋਏ। ਮਾਮਲੇ ਦੀ ਸੁਣਵਾਈ ਬਠਿੰਡਾ ਅਦਾਲਤ ਵਿੱਚ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਸ ਦੀ ਅਗਲੀ ਸੁਣਵਾਈ 25 ਮਾਰਚ ਨੂੰ ਕੀਤੀ ਜਾਵੇਗੀ । ਅਦਾਲਤ ਨੇ ਦੋਵਾਂ ਗਵਾਹਾਂ ਨੂੰ ਬੰਨ੍ਹ ਦਿੱਤਾ ਹੈ ਅਤੇ ਉਨ੍ਹਾਂ ਨੂੰ 25 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ ।

ਅਗਲੀ ਸੁਣਵਾਈ ਦੌਰਾਨ, ਕਿਸਾਨ ਸੁਰਜੀਤ ਸਿੰਘ ਫੂਲ ਅਤੇ ਜਸਵੀਰ ਸਿੰਘ ਦੀਆਂ ਗਵਾਹੀਆਂ ਦਰਜ ਕੀਤੀਆਂ ਜਾਣਗੀਆਂ ,ਜਿਸ ਨੂੰ ਮਾਮਲੇ ਦੀ ਸੁਣਵਾਈ ਲਈ ਅਹਿਮ ਮੰਨਿਆ ਜਾ ਰਿਹਾ ਹੈ । ਇਸ ਮਾਮਲੇ ਵਿੱਚ ਜੁੜੇ ਭਾਜਪਾ ਸੰਸਦ ਦੇ ਪਾਸਪੋਰਟ ਜਬਤ ਕਰਨ ਦੇ ਮੁੱਦੇ ‘ਤੇ ਵੀ ਅਦਾਲਤ ਦੀ ਤਰਫੋਂ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਬੇਬੇ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬੈਹਨੀਵਾਲ ਨੇ ਦੱਸਿਆ ਕਿ ਅਦਾਲਤ ਨੇ ਦੋਵਾਂ ਗਵਾਹਾਂ ਨੂੰ 25 ਮਾਰਚ ਦੇ ਲਈ ਬੰਨ੍ਹ ਦਿੱਤਾ ਹੈ ਅਤੇ ਅਗਲੀ ਸੁਣਵਾਈ ਦੇ ਦੌਰਾਨ ਮਾਮਲੇ ਵਿੱਚ ਅਹਿਮ ਗਵਾਹੀਆਂ ਦਰਜ ਕਰਨ ਦੀ ਉਮੀਦ ਹੈ।

ਕੀ ਹੈ ਪੂਰਾ ਮਾਮਲਾ?
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ, ਕੰਗਨਾ ਰਣੌਤ ਨੇ ਬਹਾਦਰਗੜ੍ਹ ਦੇ ਜੰਡੀਆ ਪਿੰਡ ਦੀ ਇੱਕ ਬਜ਼ੁਰਗ ਔਰਤ ਮਾਤਾ ਮਹਿੰਦਰ ਕੌਰ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸੀ। ਉਸਨੇ ਟਵੀਟ ਕਰਕੇ ਦੋਸ਼ ਲਗਾਇਆ ਕਿ ਔਰਤਾਂ ਸਿਰਫ਼ 100 ਰੁਪਏ ਲਈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਂਦੀਆਂ ਹਨ। ਇਸ ਤੋਂ ਬਾਅਦ, ਬਜ਼ੁਰਗ ਔਰਤ ਨੇ ਉਸ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version