Monday, August 10, 2026
Google search engine
Homeਪੰਜਾਬਪੰਜਾਬ ਦੇ 17 ਜ਼ਿਲ੍ਹਿਆਂ ’ਚ ਲੂ ਦਾ ਕਹਿਰ, ਮੌਸਮ ਵਿਭਾਗ ਨੇ ਜਾਰੀ...

ਪੰਜਾਬ ਦੇ 17 ਜ਼ਿਲ੍ਹਿਆਂ ’ਚ ਲੂ ਦਾ ਕਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ : ਪੰਜਾਬ ਵਿੱਚ ਕੁਦਰਤ ਦੇ ਦੋ ਵੱਖ-ਵੱਖ ਮਿਜ਼ਾਜ ਦੇਖਣ ਨੂੰ ਮਿਲ ਰਹੇ ਹਨ। ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਅਤੇ ਪੱਛਮੀ ਗੜਬੜੀ ਦੇ ਕਾਰਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਗਰਜ-ਤੂਫ਼ਾਨ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਬਦਲਾਅ ਕਾਰਨ ਸ਼ੁੱਕਰਵਾਰ ਨੂੰ ਸੂਬੇ ਦੇ ਔਸਤ ਤਾਪਮਾਨ ਵਿੱਚ ਵੀ 3.4 ਡਿਗਰੀ ਦੀ ਗਿਰਾਵਟ ਆਈ, ਜਿਸ ਨਾਲ ਝੁਲਸ ਰਹੇ ਪੰਜਾਬ ਨੂੰ ਅੰਸ਼ਕ ਰਾਹਤ ਮਿਲੀ ਹੈ। ਹਾਲਾਂਕਿ, ਮਾਲਵੇ ਦੇ ਬਠਿੰਡਾ ਵਿੱਚ ਪਾਰਾ ਅਜੇ ਵੀ 44 ਡਿਗਰੀ ਦੇ ਪਾਰ ਬਣਾਇਆ ਹੋਇਆ ਹੈ।

ਇੱਕ ਪਾਸੇ ਜਿੱਥੇ ਸਰਹੱਦੀ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਸਮੇਤ ਪੰਜਾਬ ਦੇ 17 ਮੈਦਾਨੀ ਜ਼ਿਲ੍ਹਿਆਂ ‘ਤੇ ਸੂਰਜ ਦੀ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਜਲੰਧਰ, ਫਿਰੋਜ਼ਪੁਰ, ਬਠਿੰਡਾ, ਲੁਧਿਆਣਾ, ਸੰਗਰੂਰ ਅਤੇ ਮੋਹਾਲੀ ਵਰਗੇ ਵੱਡੇ ਸ਼ਹਿਰਾਂ ਵਿੱਚ 28 ਮਈ ਤੱਕ ਗੰਭੀਰ ਗਰਮੀ ਦੀਆਂ ਲਹਿਰਾਂ ਤਬਾਹੀ ਮਚਾਉਂਦੀਆਂ ਰਹਿਣਗੀਆਂ। 24 ਤੋਂ 26 ਮਈ ਦੇ ਵਿਚਕਾਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮਾਨਸਾ ਵਿੱਚ ਗਰਮ ਹਵਾਵਾਂ ਝੱਖੜ ਵਿੱਚ ਬਦਲ ਜਾਣਗੀਆਂ, ਜਿਸ ਨਾਲ ਦਿਨ ਵੇਲੇ ਗਲੀਆਂ ਸੁੰਨਸਾਨ ਰਹਿਣਗੀਆਂ।

ਦੱਸ ਦਈਏ ਕਿ  ਸੂਬੇ ਦਾ ਬਠਿੰਡਾ ਸ਼ਹਿਰ ਦਾ ਤਾਪਮਾਨ 43.8 ਡਿਗਰੀ ਸੈਲਸੀਅਸ ਤੱਕ ਰਿਹਾ। ਇਸੇ ਤਰ੍ਹਾਂ ਪਟਿਆਲਾ, ਪਠਾਨਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42, 39.8 ਅਤੇ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਵਿੱਚ ਵੀ ਗਰਮੀ ਰਹੀ ਅਤੇ ਇੱਥੇ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments