Monday, August 10, 2026
Google search engine
Homeਪੰਜਾਬਪੰਜਾਬ ਅਤੇ ਚੰਡੀਗੜ੍ਹ ’ਚ ਹੀਟਵੇਵ ਦਾ ਕਹਿਰ, ਮੌਸਮ ਵਿਭਾਗ ਨੇ ਯੈਲੋ ਅਲਰਟ...

ਪੰਜਾਬ ਅਤੇ ਚੰਡੀਗੜ੍ਹ ’ਚ ਹੀਟਵੇਵ ਦਾ ਕਹਿਰ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਤੋਂ ਅਗਲੇ 6 ਦਿਨ ਲਗਾਤਾਰ ਹੀਟਵੇਵ ਚੱਲਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇਂ ’ਚ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨ੍ਹਾਂ ’ਚ ਮੌਸਮ ਖੁਸ਼ਖ ਰਹੇਗਾ ਅਤੇ ਮੀਂਹ ਦੀ ਕਈ ਸੰਭਾਵਨਾ ਨਹੀਂ ਹੈ।

ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ

ਸੂਬੇ ਵਿੱਚ ਬੀਤੇ ਦਿਨ ਕਈ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਬਠਿੰਡਾ ਹਵਾਈ ਅੱਡੇ ‘ਤੇ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਵਿੱਚ 42 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 41.6 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 40.3 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ, ਮੋਹਾਲੀ ਅਤੇ ਰੂਪਨਗਰ ਵਿੱਚ ਵੀ ਤਾਪਮਾਨ ਆਮ ਨਾਲੋਂ ਉੱਪਰ ਰਿਹਾ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1 ਤੋਂ 3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਭ ਤੋਂ ਜ਼ਿਆਦਾ ਤਾਪਮਾਨ ਪਠਾਨਕੋਟ ਵਿੱਚ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅਗਲੇ ਚਾਰ ਦਿਨ ਹੋਰ ਵਧੇਗੀ ਗਰਮੀ

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਦੇ ਤਾਪਮਾਨ ਵਿੱਚ 3 ਤੋਂ 4 ਡਿਗਰੀ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, ਤਾਪਮਾਨ ਸਥਿਰ ਰਹਿਣ ਦੀ ਉਮੀਦ ਹੈ, ਪਰ ਗਰਮ ਹਵਾਵਾਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਉੱਤਰ-ਪੱਛਮ ਤੋਂ ਚੱਲਣ ਵਾਲੀਆਂ ਖੁਸ਼ਕ ਅਤੇ ਗਰਮ ਹਵਾਵਾਂ ਤਾਪਮਾਨ ਵਿੱਚ ਵਾਧੇ ਦਾ ਮੁੱਖ ਕਾਰਨ ਹਨ। ਇਸ ਕਾਰਨ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਲੂ ਚੱਲਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਬੱਚਣ ਅਤੇ ਕਾਫ਼ੀ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।

ਹੀਟਵੇਵ ਨਾਲ ਜਨ ਜੀਵਨ ਪ੍ਰਭਾਵਿਤ

ਲਗਾਤਾਰ ਵੱਧ ਰਹੀ ਗਰਮੀ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ। ਦੁਪਹਿਰ ਵੇਲੇ ਬਾਜ਼ਾਰਾਂ ਅਤੇ ਮੁੱਖ ਸੜਕਾਂ ‘ਤੇ ਆਵਾਜਾਈ ਘੱਟ ਰਹੀ ਹੈ। ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਨੇ ਲੋਕਾਂ ਨੂੰ ਧੁੱਪ ਵਿੱਚ ਬਾਹਰ ਨਿਕਲਦੇ ਸਮੇਂ ਆਪਣੇ ਸਿਰ ਢੱਕਣ, ਹਲਕੇ ਕੱਪੜੇ ਪਾਉਣ ਅਤੇ ਹਾਈਡਰੇਟਿਡ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਗਰਮੀ ਹੋਰ ਤੇਜ਼ ਹੋ ਸਕਦੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments