ਹਾਈ ਕੋਰਟ ‘ਚ ਅੱਜ ਹੋਣ ਵਾਲੇ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਸ਼ੁੱਕਰਵਾਰ ਤੱਕ ਟਲੀ

0
115

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (The Punjab and Haryana High Court) ਵਿੱਚ ਅੱਜ ਹੋਣ ਵਾਲੇ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਅੱਜ ਅਦਾਲਤ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ 100 ਤੋਂ ਵੱਧ ਕੇਸਾਂ ਦੀ ਸੁਣਵਾਈ ਹੋਣੀ ਸੀ। ਸੁਣਵਾਈ ‘ਚ ਦੇਰੀ ਦਾ ਮੁੱਖ ਕਾਰਨ ਇਹ ਦੱਸਿਆ ਜਾਂਦਾ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਸੀ ਪਰ ਇਸ ਸਬੰਧੀ ਵਿਸਥਾਰਤ ਹੁਕਮ ਜਾਰੀ ਨਹੀਂ ਕੀਤੇ ਗਏ।

ਉਮੀਦ ਹੈ ਕਿ ਅੱਜ ਸ਼ਾਮ ਤੱਕ ਇਸ ਸਬੰਧੀ ਹੁਕਮ ਜਾਰੀ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਦੱਸ ਦਈਏ ਕਿ ਸੂਬੇ ‘ਚ ਇਸ ਸਮੇਂ 13937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ‘ਤੇ ਚੋਣਾਂ ਹੋ ਰਹੀਆਂ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਚੋਣਾਂ ਵਾਲੇ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here