ਪੰਜਾਬ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

0
111

ਪੰਜਾਬ : ਪੁਲਿਸ ਵਾਲਿਆਂ ਲਈ ਵੱਡੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਗਣਤੰਤਰ ਦਿਵਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 27 ਜਨਵਰੀ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਗਣਤੰਤਰ ਦਿਵਸ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਦੌਰਾਨ ਕਈ ਵੱਡੇ ਆਗੂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ। ਇਸ ਕਾਰਨ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਤਿਆਰ ਰਹੇਗੀ।

LEAVE A REPLY

Please enter your comment!
Please enter your name here