HomeUp Newsਮੁਰਾਦਾਬਾਦ ਜ਼ਿਲ੍ਹੇ ’ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਹੋਈ ਮੌਤ

ਮੁਰਾਦਾਬਾਦ ਜ਼ਿਲ੍ਹੇ ’ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਹੋਈ ਮੌਤ

ਮੁਰਾਦਾਬਾਦ: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਛਜਲੈਟ ਇਲਾਕੇ ਵਿੱਚ ਗੰਨੇ ਨਾਲ ਲੱਦੀ ਟਰੈਕਟਰ-ਟਰਾਲੀ ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮਾਂ-ਪੁੱਤ ਸਮੇਤ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ।

ਜਾਣਕਾਰੀ ਅਨੁਸਾਰ ਮੁਰਾਦਾਬਾਦ ਡਿਪੂ ਦੀ ਰੋਡਵੇਜ਼ ਬੱਸ ਸਵੇਰੇ ਬਿਜਨੌਰ ਵੱਲ ਜਾ ਰਹੀ ਸੀ। ਜਦੋਂ ਬੱਸ ਕਾਂਠ ਰੋਡ ‘ਤੇ ਲਦਾਵਲੀ ਨੇੜੇ ਪਹੁੰਚੀ ਤਾਂ ਉਸ ਦੀ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿੱਚ ਸਵਾਰ ਕਈ ਲੋਕ ਜ਼ਖ਼ਮੀ ਹੋ ਗਏ।

ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ ਛਜਲੈਟ ਦੇ ਪਿੰਡ ਸਦੂਪੁਰਾ ਦੀ ਰਹਿਣ ਵਾਲੀ ਅਰਚਨਾ ਅਤੇ ਉਨ੍ਹਾਂ ਦਾ ਪੁੱਤਰ ਸੁਸ਼ਾਂਤ ਸ਼ਾਮਲ ਹਨ। ਇਸ ਤੋਂ ਇਲਾਵਾ ਬਿਜਨੌਰ ਦੇ ਨੂਰਪੁਰ ਵਾਸੀ ਲੋਕੇਂਦਰ ਅਤੇ ਦੀਪਿਕਾ ਚੌਹਾਨ ਸਮੇਤ ਕੁੱਲ 6 ਲੋਕਾਂ ਦੀ ਮੌਤ ਹੋ ਗਈ ਹੈ। ਦੋ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ।

ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪਿੰਡ ਵਾਸੀਆਂ ਦੀ ਮਦਦ ਨਾਲ ਪੁਲਿਸ ਨੇ ਬੱਸ ਵਿੱਚ ਫਸੇ ਅਤੇ ਜ਼ਖ਼ਮੀ ਯਾਤਰੀਆਂ ਨੂੰ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments