HomeNational ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ...

 ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਹੋਈ ਮੌਤ

ਤਾਮਿਲਨਾਡੂ: ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਨੇ ਖੁਸ਼ੀਆਂ ਭਰੇ ਮਾਹੌਲ ਨੂੰ ਮਾਤਮ ਵਿੱਚ ਬਦਲ ਦਿੱਤਾ। ਕੰਨ ਛਿਦਵਾਉਣ ਦੀ ਰਸਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ 10 ਲੋਕਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਨਿੰਮ ਦੇ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੀ ਸ਼ਾਮ ਲਗਭਗ 6:05 ਵਜੇ ਜੰਬੂਨਾਥਾਪੁਰਮ ਥਾਣੇ ਦੇ ਅਧੀਨ ਕੋਥੁਰਪੱਟੀ ਫੋਰ-ਰੋਡ ਜੰਕਸ਼ਨ ਨੇੜੇ ਵਾਪਰਿਆ। ਕਾਰ ਸਵਾਰ ਲੋਕ ਨਾਮੱਕਲ ਜ਼ਿਲ੍ਹੇ ਦੇ ਏਰੁਮਾਪੱਟੀ ਵਿੱਚ ਕੰਨ ਛਿਦਵਾਉਣ ਦੀ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਤੰਜਾਵੁਰ ਜ਼ਿਲ੍ਹੇ ਦੇ ਤਿਰੂਕੱਟੂਪੱਲੀ ਇਲਾਕੇ ਵੱਲ ਜਾ ਰਹੇ ਸਨ।

ਇਸੇ ਦੌਰਾਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਨਿੰਮ ਦੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਹੋਰਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਇਸ ਹਾਦਸੇ ਵਿੱਚ ਮਾਣਿਕਮ, ਮੁਰੁਗਨ, ਰਾਜੇਸ਼, ਸ਼ਕਤੀਵੇਲ ਅਤੇ ਸੁਬਰਾਮਨੀ ਦੀ ਮੌਤ ਹੋਈ ਹੈ। ਇਹ ਸਾਰੇ ਮਹਾਰਾਜਾਪੁਰਮ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਸੰਗਿਲੀ, ਪਾਵਦਾਈ (50) ਅਤੇ ਸੀਤਾਰਾਮਨ ਨੇ ਵੀ ਹਾਦਸੇ ਦੌਰਾਨ ਆਪਣੀ ਜਾਨ ਗੁਆ ਦਿੱਤੀ।

ਉੱਥੇ ਹੀ ਸਾਥਾਨੁਰ ਦੇ ਰਹਿਣ ਵਾਲੇ ਰਾਮਲਿੰਗਮ ਅਤੇ ਰਾਮਰ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਮੁਸੀਰੀ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਨੇ ਰਾਹਤ ਕਾਰਜ ਸ਼ੁਰੂ ਕਰਦਿਆਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦਰਦਨਾਕ ਘਟਨਾ ‘ਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀ ਦੋਵਾਂ ਵਿਅਕਤੀਆਂ ਨੂੰ ਹਸਪਤਾਲ ਵਿੱਚ ਬਿਹਤਰੀਨ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments