Home Haryana ਰੋਹਤਕ ਜ਼ਿਲ੍ਹੇਂ ’ਚ ਪਿੰਡ ਸ਼ਿਮਲੀ ਦੇ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3...

ਰੋਹਤਕ ਜ਼ਿਲ੍ਹੇਂ ’ਚ ਪਿੰਡ ਸ਼ਿਮਲੀ ਦੇ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਹੋਈ ਮੌਤ

0

ਰੋਹਤਕ : ਹਰਿਆਣਾ ਦੇ ਰੋਹਤਕ ਜ਼ਿਲ੍ਹੇਂ ਵਿੱਚ ਪਿੰਡ ਸ਼ਿਮਲੀ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਚਾਰੇ ਨੌਜਵਾਨ ਇੱਕ ਪਿਕਅੱਪ ਵਿੱਚ ਟੈਂਟ ਦਾ ਸਾਮਾਨ ਲੈ ਕੇ ਵਾਪਸ ਆ ਰਹੇ ਸਨ। ਰਸਤੇ ਵਿੱਚ ਪਿਕਅੱਪ ਦਾ ਟਾਇਰ ਪੰਕਚਰ ਹੋਣ ’ਤੇ ਉਹ ਸੜਕ ਕਿਨਾਰੇ ਟਾਇਰ ਬਦਲ ਰਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਚਾਰੋਂ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਪੀ.ਜੀ.ਆਈ., ਰੋਹਤਕ ਪਹੁੰਚਿਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਦੱਸਿਆ ਗਿਆ ਹੈ ਕਿ ਇੱਕ ਪਿਕਅੱਪ ਦਾ ਟਾਇਰ ਬਦਲਦੇ ਸਮੇਂ, ਅਚਾਨਕ ਕਾਰ ਨੇ ਟੱਕਰ ਮਾਰ ਦਿੱਤੀ। ਪੀ.ਜੀ.ਆਈ. ਵਿਖੇ ਡਾਕਟਰਾਂ ਨੇ ਨਾਗੇਂਦਰ, ਭੋਲਾ ਅਤੇ ਮੁਕੇਸ਼ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਅੰਸ਼ੁਲ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਹੈ। ਸ਼ਿਵਾਜੀ ਕਲੋਨੀ ਪੁਲਿਸ ਸਟੇਸ਼ਨ ਦੇ ਇੰਚਾਰਜ ਰਾਕੇਸ਼ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version