Home ਪੰਜਾਬ IMD ਨੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਕੀਤੀ ਜਾਰੀ , ਪੜ੍ਹੋ...

IMD ਨੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਕੀਤੀ ਜਾਰੀ , ਪੜ੍ਹੋ ਪੂਰੀ ਖ਼ਬਰ

0

ਚੰਡੀਗੜ੍ਹ : ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਆ ਰਿਹਾ ਹੈ ।ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨ ਪਏ ਮੀਂਹ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ ਹੈ । ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਵਿਚ ਅਗਲੇ 12 ਘੰਟਿਆਂ ਦੌਰਾਨ ਸੂਬੇ ਵਿੱਚ ਕੁਝ ਥਾਵਾਂ ‘ਤੇ ਗਰਜ ਦੇ ਨਾਲ-ਨਾਲ ਗੜੇਮਾਰੀ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਬਾ, ਕਾਂਗੜਾ, ਮੰਡੀ, ਕੁੱਲੂ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ, ਗਰਜ ਅਤੇ ਗੜੇਮਾਰੀ ਲਈ ‘ਔਰੇਂਜ ਅਲਰਟ’ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਸ ਦੇ ਨਾਲ ਹੀ , ਊਨਾ, ਬਿਲਾਸਪੁਰ, ਹਮੀਰਪੁਰ, ਸੋਲਨ, ਸਿਰਮੌਰ, ਕਿਨੌਰ ਅਤੇ ਲਾਹੌਲ-ਸਪੀਤੀ ਦੇ ਕੁਝ ਹਿੱਸਿਆਂ ‘ਚ ਗਰਜ਼-ਤੂਫ਼ਾਨ ਹੋ ਸਕਦਾ ਹੈ। ਮੌਸਮ ਵਿੱਚ ਇਹ ਤਬਦੀਲੀ ਸਰਗਰਮ ਪੱਛਮੀ ਗੜਬੜੀ ਅਤੇ ਹੋਰ ਅਨੁਕੂਲ ਵਾਯੂਮੰਡਲੀ ਸਥਿਤੀਆਂ ਦੇ ਪ੍ਰਭਾਵ ਕਾਰਨ ਆਈ ਹੈ। ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 20 ਅਪ੍ਰੈਲ ਤੱਕ ਰਾਜ ਦੇ ਉੱਚ, ਮੱਧ, ਨੀਵੇਂ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version