ਚੰਡੀਗੜ੍ਹ : ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਬੈਠਕ ਅੱਜ ਹੋਵੇਗੀ। ਇਹ ਮੀਟਿੰਗ ਸ਼ਾਮ 6 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਪਹਿਲਾਂ ਇਹ ਮੀਟਿੰਗ ਸਵੇਰੇ 10:30 ਵਜੇ ਹੋਣੀ ਸੀ, ਪਰ ਇਸ ਦੇ ਸ਼ਡਿਊਲ ਵਿੱਚ ਬਦਲਾਅ ਕੀਤਾ ਗਿਆ ਸੀ। ਹਾਲਾਂਕਿ, ਇਸਦਾ ਕਾਰਨ ਨਹੀਂ ਦੱਸਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਮੋਹਾਲੀ ਵਿੱਚ ਸੀ.ਐਮ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮ ਕਾਰਨ ਸਮਾਂ ਬਦਲਿਆ ਗਿਆ ਹੈ।










