Home Punjab ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਆਈ ਸਾਹਮਣੇ

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਆਈ ਸਾਹਮਣੇ

0

ਅਜਨਾਲਾ : ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਹਲਕਾ ਅਜਨਾਲਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਦਾ ਨਾਂ ਵੀ ਸ਼ਾਮਲ ਹੈ, ਜੋ ਪਹਿਲਾਂ ਵਾਰਿਸ ਪੰਜਾਬ ਦੇ ਵੱਲੋਂ ਅਜਨਾਲਾ ਹਲਕੇ ਦੇ ਇੰਚਾਰਜ ਰਹਿ ਚੁੱਕੇ ਹਨ।

ਜਾਣਕਾਰੀ ਮੁਤਾਬਕ, ਇਹ ਆਗੂ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਬਣਾਉਣ ਦੀ ਪਹਿਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕੀਤਾ। ਇਸ ਸਿਆਸੀ ਘਟਨਾਕ੍ਰਮ ਨੂੰ ਅਜਨਾਲਾ ਹਲਕੇ ਵਿੱਚ ਵਾਰਿਸ ਪੰਜਾਬ ਦੇ ਲਈ ਇੱਕ ਅਹਿਮ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version