Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ‘ਚ ਸੈਰ-ਸਪਾਟਾ ਉਦਯੋਗ ਨੂੰ ਉਤਸ਼ਾਹਿਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ‘ਚ ਸੈਰ-ਸਪਾਟਾ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਗਿਆ ਅਹਿਮ ਕਦਮ

0

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੈਰ-ਸਪਾਟਾ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਭਾਰਤ-ਪਾਕਿਸਤਾਨ ਸਰਹੱਦ ‘ਤੇ ਰਿਟਰੀਟ ਆਉਣ ਵਾਲੇ ਲੱਖਾਂ ਸੈਲਾਨੀਆਂ ਲਈ ਸਹੂਲਤਾਂ ਵਧਾਉਣ ਲਈ ਸਰਕਾਰ ਨੇ 25 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਅਟਾਰੀ ਸਰਹੱਦ ‘ਤੇ ਸੈਲਾਨੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਹੋਣਗੀਆਂ।

ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਅਟਾਰੀ ਸਰਹੱਦ ਭਾਰਤ ਦੇ ਸਭ ਤੋਂ ਵੱਡੇ ਸੈਲਾਨੀ ਆਕਰਸ਼ਣਾਂ ਵਿੱਚੋਂ ਇਕ ਹੈ। ਇਹ ਪ੍ਰੋਜੈਕਟ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੁਆਰਾ ਸੀਮਾ ਸੁਰੱਖਿਆ ਬਲ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ ਦੇ ਤਾਲਮੇਲ ਨਾਲ ਵਿਕਸਤ ਕੀਤਾ ਜਾਵੇਗਾ। ਇਸ ਲਈ, ਨਿਰਮਾਣ ਪ੍ਰਵੇਸ਼ ਦੁਆਰ ਤੋਂ ਸ਼ੁਰੂ ਹੋਵੇਗਾ ਅਤੇ ਸਰਹੱਦ ਤੱਕ ਵਧਾਇਆ ਜਾਵੇਗਾ, ਜਿਸਦਾ ਕੁੱਲ ਬਜਟ 24.65 ਕਰੋੜ ਰੁਪਏ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 9 ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ, ਜਿਸਦਾ ਰੱਖ-ਰਖਾਅ ਸਬੰਧਤ ਏਜੰਸੀ ਦੁਆਰਾ ਅਗਲੇ 5 ਸਾਲਾਂ ਲਈ ਕੀਤਾ ਜਾਵੇਗਾ। ਇਸ ਪ੍ਰੋਜੈਕਟ ਅਧੀਨ ਕੀਤੇ ਜਾਣ ਵਾਲੇ ਕੰਮਾਂ ਵਿੱਚ ਇਕ ਵਿਸ਼ਾਲ ਦਰਸ਼ਨੀ ਗੇਟ, ਵਾਹਨ ਚੈੱਕ ਪੋਸਟ, ਸੈਲਾਨੀ ਸੂਚਨਾ ਕੇਂਦਰ, ਸਹੂਲਤਾਂ ਵਾਲਾ ਛਾਂਦਾਰ ਵਾਕਵੇਅ, ਆਧੁਨਿਕ ਗੈਲਰੀ, ਸੁਰੱਖਿਆ ਜਾਂਚ ਬੁਨਿਆਦੀ ਢਾਂਚਾ ਅਤੇ ਐਡਵੈਂਚਰ ਜ਼ੋਨ ਸ਼ਾਮਲ ਹਨ। ਡੀ.ਸੀ ਨੇ ਕਿਹਾ ਕਿ ਇਹ ਪ੍ਰੋਜੈਕਟ ਅਟਾਰੀ ਸਰਹੱਦ ‘ਤੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਤਿਆਰ ਕੀਤਾ ਜਾਵੇਗਾ, ਜੋ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ‘ਤੇ ਹੋਣ ਵਾਲੇ ਰਿਟਰੀਟ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗਾ।

NO COMMENTS

LEAVE A REPLY

Please enter your comment!
Please enter your name here

Exit mobile version