ਰਾਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮਾਜ ਦੇ ਪਛੜੇ ਤੇ ਲੋੜਵੰਦ ਵਰਗਾਂ ਦੇ ਲੋਕਾਂ ਲਈ ਚੁੱਕਿਆ ਅਹਿਮ ਕਦਮ

0
176

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਮਾਜ ਦੇ ਪਛੜੇ ਅਤੇ ਲੋੜਵੰਦ ਵਰਗਾਂ ਨੂੰ ਵੱਡੀ ਰਾਹਤ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਰਾਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਾਲ ਹੀ ਵਿੱਚ ਐਲਾਨ ਕੀਤਾ ਹੈ ਕਿ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਕੁੱਲ 8 ਕਰੋੜ 72 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ ਗਏ ਹਨ।

ਇਹ ਕਦਮ ਪੰਜਾਬ ਸਰਕਾਰ ਦੀ “ਅਸ਼ੀਰਵਾਦ ਯੋਜਨਾ” ਦਾ ਹਿੱਸਾ ਹੈ, ਜਿਸ ਤਹਿਤ 140 ਲਾਭਪਾਤਰੀਆਂ ਨੂੰ 71.40 ਲੱਖ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈ ਹੈ। ਹਰੇਕ ਲਾਭਪਾਤਰੀ ਨੂੰ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਆਪਣਾ ਵਿੱਤੀ ਬੋਝ ਘਟਾਉਣ ਵਿੱਚ ਮਦਦ ਮਿਲੇਗੀ।

ਪੱਛੜੀਆਂ ਸ਼੍ਰੇਣੀਆਂ ਲਈ ਇਤਿਹਾਸਕ ਕਦਮ

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਵੀ ਰਾਜ ਸਰਕਾਰ ਨੇ ਇਸ ਤਰ੍ਹਾਂ ਕਰਜ਼ਾ ਮੁਆਫ਼ੀ ਰਾਹੀਂ ਸਮਾਜ ਦੇ ਪੱਛੜੇ ਵਰਗਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ, “ਸਾਡਾ ਰਾਜ ਬਜਟ ਹੁਣ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ, ਅਤੇ ਅਸੀਂ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਹਿੱਤ ਵਿੱਚ ਖਰਚ ਕਰ ਰਹੇ ਹਾਂ।”

ਕਿਵੇਂ ਹੋਵੇਗਾ? ਕਰਜ਼ਾ ਮੁਆਫੀ ਦਾ ਲਾਭ

ਇਹ ਕਰਜ਼ ਮਾਫ਼ੀ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCFC) ਵੱਲੋਂ 31 ਮਾਰਚ 2020 ਤੱਕ ਦਿੱਤੇ ਗਏ ਸਾਰੇ ਕਰਜ਼ਿਆਂ ‘ਤੇ ਲਾਗੂ ਹੋਵੇਗੀ। ਇਸ ਨਾਲ ਐਸਸੀ ਸਮੁਦਾਇ ਅਤੇ ਵਿਦਵੰਗ ਵਰਗ ਦੇ ਕਰਜ਼ਦਾਰਾਂ ਨੂੰ ਮਹੱਤਵਪੂਰਣ ਰਾਹਤ ਮਿਲੇਗੀ। ਕਰਜ਼ ਮਾਫ਼ੀ ਤੋਂ ਬਾਅਦ ਸਰਕਾਰ ਵੱਲੋਂ ‘ਕੋਈ ਬਕਾਇਆ ਨਹੀਂ’ ਪ੍ਰਮਾਣ ਪੱਤਰ ਵੀ ਜਾਰੀ ਕੀਤੇ ਗਏ ਹਨ, ਜਿਸ ਨਾਲ ਲਾਭਪਾਤਰਾਂ ਨੂੰ ਕਾਨੂੰਨੀ ਤੌਰ ‘ਤੇ ਕਰਜ਼ ਮੁਕਤ ਕਰ ਦਿੱਤਾ ਜਾਵੇਗਾ।

ਸਰਕਾਰ ਨੇ ਇਹ ਵੀ ਦੱਸਿਆ ਕਿ 30 ਅਪ੍ਰੈਲ, 2025 ਤੱਕ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਸਾਰੀ ਰਕਮ ਰਾਜ ਸਰਕਾਰ ਦੁਆਰਾ PSCFC ਨੂੰ ਵਾਪਸ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ, ਨਿਗਮ ਦੇ ਨਿਯਮਾਂ ਤਹਿਤ ਕਰਜ਼ਦਾਰਾਂ ਵਿਰੁੱਧ ਕੋਈ ਵਸੂਲੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਲਾਭਪਾਤਰੀਆਂ ਲਈ ਇੱਕ ਨਵੀਂ ਸ਼ੁਰੂਆਤ

ਇਹ ਕਰਜ਼ਾ ਮੁਆਫੀ ਸਿਰਫ਼ ਇੱਕ ਆਰਥਿਕ ਰਾਹਤ ਹੀ ਨਹੀਂ ਸਗੋਂ ਸਮਾਜ ਦੇ ਵਾਂਝੇ ਵਰਗ ਲਈ ਇੱਕ ਨਵੀਂ ਸ਼ੁਰੂਆਤ ਸਾਬਤ ਹੋ ਸਕਦੀ ਹੈ। ਖਾਸ ਕਰਕੇ ਉਨ੍ਹਾਂ ਪਰਿਵਾਰਾਂ ਲਈ ਜੋ ਲੰਬੇ ਸਮੇਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਸਨ, ਇਹ ਕਦਮ ਉਨ੍ਹਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਦਾ ਹੈ। ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਸੂਬੇ ਦੇ ਵਿਕਾਸ ਵਿੱਚ ਇੱਕ ਨਵਾਂ ਮੋੜ ਸਾਬਤ ਹੋ ਸਕਦੀ ਹੈ, ਜਿਸ ਵਿੱਚ ਸਮਾਜ ਦੇ ਹਰ ਵਰਗ ਨੂੰ ਬਰਾਬਰ ਮੌਕੇ ਮਿਲਣਗੇ ਅਤੇ ਉਹ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਪ੍ਰਾਪਤ ਕਰ ਸਕਣਗੇ।

LEAVE A REPLY

Please enter your comment!
Please enter your name here