ਕੈਨੇਡਾ ‘ਚ ਪੰਜਾਬੀ ਮੂਲ ਦੇ ਨੌਜਵਾਨ ਨੇ ਪੁਲਿਸ ਵਿਭਾਗ ਦਾ ਅਹੁਦਾ ਹਾਸਲ ਕਰਕੇ ਪੰਜਾਬ ਦਾ ਨਾਂ ਕੀਤਾ ਰੌਸ਼ਨ

0
207

ਪਟਿਆਲਾ : ਕੈਨੇਡਾ ‘ਚ ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ (Raninderjit Singh) ਨੇ ‘ਟੋਰਾਂਟੋ ਪੁਲਿਸ ਪਾਰਕਿੰਗ ਇਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਦੇ ਪਟਿਆਲਾ ਦਾ ਰਹਿਣ ਵਾਲਾ ਰਣਇੰਦਰਜੀਤ ਸਿੰਘ 2019 ਵਿੱਚ ਕੈਨੇਡਾ ਗਿਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿੱਚ ਹਨ। ਦੋਵਾਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਹੁਦੇ ਲਈ 6 ਹਫ਼ਤਿਆਂ ਦੀ ਸਿਖਲਾਈ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਰਣਇੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ।

ਰਣਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ ਵਿੱਚ 150 ਵਿੱਚੋਂ 149 ਅੰਕ ਪ੍ਰਾਪਤ ਕਰਕੇ ਸਰਵੋਤਮ ਪੁਜ਼ੀਸ਼ਨ ਹਾਸਲ ਕੀਤੀ, ਜਿਸ ਕਾਰਨ ਉਸ ਨੂੰ ਟੋਰਾਂਟੋ ਪੁਲਿਸ ਦੇ ਉਪ ਮੁਖੀ ਲੋਰੇਨ ਪੋਫ ਵੱਲੋਂ ਸਰਵੋਤਮ ਅਕਾਦਮਿਕ ਸਕੋਰ ਲਈ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਰਣਇੰਦਰਜੀਤ ਸਿੰਘ ਨੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਆਪਣੇ ਦੋਸਤ ਹਰਦੀਪ ਸਿੰਘ ਬੈਂਸ ਨੂੰ ਆਪਣੀ ਪ੍ਰਾਪਤੀ ਲਈ ਪ੍ਰੇਰਨਾ ਸਰੋਤ ਦੱਸਿਆ, ਜੋ ਖੁਦ ਵੀ ਇਸੇ ਅਹੁਦੇ ‘ਤੇ ਕੰਮ ਕਰ ਰਿਹਾ ਹੈ। ਵਰਨਣਯੋਗ ਹੈ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਹ 25 ਲੋਕਾਂ ਦੇ ਸਮੂਹ ਵਿੱਚ ਸਭ ਤੋਂ ਘੱਟ ਉਮਰ ਦਾ ਸੀ।

LEAVE A REPLY

Please enter your comment!
Please enter your name here