ਗੋਆ ‘ਚ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ 6 ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

0
134

ਪੰਜਾਬ : ਗੋਆ ‘ਚ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ 6 ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪਠਾਨਕੋਟ ਵਿੱਚ ਇੱਕ 6 ਸਾਲ ਦੇ ਬੱਚੇ ਨੂੰ ਘਰ ਦੇ ਬਾਹਰੋਂ ਅਗਵਾ ਕਰ ਲਿਆ ਗਿਆ ਸੀ। ਮੁਲਜ਼ਮ ਉਸ ਨੂੰ ਕਾਰ ਵਿੱਚ ਹਿਮਾਚਲ ਪ੍ਰਦੇਸ਼ ਲੈ ਗਿਆ ਸੀ। ਉਨ੍ਹਾਂ ਨੇ ਬੱਚੇ ਦੇ ਪਰਿਵਾਰ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।

ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਹਿਮਾਚਲ ਪੁਲਿਸ ਨਾਲ ਸੰਪਰਕ ਕਰਕੇ ਕੁੱਝ ਘੰਟਿਆਂ ਵਿੱਚ ਹੀ ਬੱਚੇ ਨੂੰ ਮੁਲਜ਼ਮਾਂ ਤੋਂ ਛੁਡਵਾਇਆ ਅਤੇ ਬੱਚੇ ਨੂੰ ਪਰਿਵਾਰ ਹਵਾਲੇ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ 4 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਬਾਕੀ 2 ਮੁੱਖ ਦੋਸ਼ੀਆਂ ਨੂੰ ਪੁਲਿਸ ਨੇ ਗੋਆ ਦੇ ਕੋਨਕੋਲਿਮ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪਠਾਨਕੋਟ ਪੁਲਿਸ ਨੇ 6 ਸਾਲ ਦੇ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ 2 ਮੁੱਖ ਮੁਲਜ਼ਮਾਂ ਨੂੰ ਗੋਆ ਦੇ ਕੋਕਕੋਲਿਮ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਨੇ ਇਸ ਅੰਤਰਰਾਜੀ ਕਾਰਵਾਈ ਵਿੱਚ ਗੋਆ ਦੇ ਡੀ.ਜੀ.ਪੀ. ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸੀ.ਐਮ. ਦੀਆਂ ਹਦਾਇਤਾਂ ਅਨੁਸਾਰ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here