ਜਲੰਧਰ ‘ਚ ਤੜਕੇ ਵੱਡੀ ਘਟਨਾ ਦੀ ਖ਼ਬਰ ਆਈ ਸਾਹਮਣੇ , 2 ਨੌਜਵਾਨਾਂ ਦਾ ਬੇਰਹਿਮੀ ਨਾਲ ਕੀਤਾ ਕਤਲ

0
111

ਪੰਜਾਬ : ਜਲੰਧਰ ‘ਚ ਤੜਕੇ ਇਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ । ਜਾਣਕਾਰੀ ਮੁਤਾਬਕ ਜਲੰਧਰ ‘ਚ 2 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਘਰ ‘ਚ ਸੁੱਤੇ ਹੋਏ ਸਨ ਜਦੋਂ ਦੋਸ਼ੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਵਾਪਰੀ।

ਦੱਸਿਆ ਜਾ ਰਿਹਾ ਹੈ ਕਿ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਆਪਣੇ ਦੋਸਤ ਦੇ ਘਰ ਸੌਂ ਰਹੇ ਸਨ। ਇਸ ਦੌਰਾਨ ਮਿੱਠਾਪੁਰ ਵਾਸੀ ਮੰਨਾ ਨੇ ਮੌਕੇ ‘ਤੇ ਆ ਕੇ ਸੁੱਤੇ ਪਏ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਦੋਵੇਂ ਨੌਜਵਾਨ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਇੱਕ ਮਾਮਲੇ ਵਿੱਚ ਲੋੜੀਂਦੇ ਸਨ।

LEAVE A REPLY

Please enter your comment!
Please enter your name here