ਇਨਕਮ ਟੈਕਸ ਵਿਭਾਗ ਵੱਲੋਂ ਸੋਫਾਟ ਹਸਪਤਾਲ ‘ਤੇ ਕੀਤੀ ਗਈ ਛਾਪੇਮਾਰੀ

0
53

ਪੰਜਾਬ : ਹੁਣੇ ਹੁਣੇ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਵੱਡੇ ਹਸਪਤਾਲ ‘ਤੇ ਇਨਕਮ ਟੈਕਸ ਵਿਭਾਗ (The Income Tax Department) ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ।

ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ ਸੋਫਾਟ ਹਸਪਤਾਲ ‘ਤੇ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਹਸਪਤਾਲ ਵੱਲੋਂ ਟੈਕਸ ਭਰਨ ਵਿੱਚ ਘਪਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਹਸਪਤਾਲ ‘ਚੋਂ ਵੱਡੀ ਮਾਤਰਾ ‘ਚ ਨਕਦੀ ਵੀ ਬਰਾਮਦ ਹੋਈ ਹੈ। ਫਿਲਹਾਲ ਵਿਭਾਗ ਵੱਲੋਂ ਸਾਰੇ ਟੈਕਸ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here