ਭਾਰਤ ਨੇ ਇਕ ਵਾਰ ਫਿਰ ਪਾਕਿਸਤਾਨੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ‘ਤੇ ਲਗਾਈ ਗਈ ਪਾਬੰਦੀ ਨੂੰ ਵਧਾਇਆ

0
74

ਨਵੀਂ ਦਿੱਲੀ : ਭਾਰਤ ਨੇ ਇਕ ਵਾਰ ਫਿਰ ਪਾਕਿਸਤਾਨੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ‘ਤੇ ਲਗਾਈ ਗਈ ਪਾਬੰਦੀ ਨੂੰ ਵਧਾ ਦਿੱਤਾ ਹੈ। ਇਹ ਪਾਬੰਦੀ ਹੁਣ 24 ਅਗਸਤ, 2025 ਤੱਕ ਲਾਗੂ ਰਹੇਗੀ। ਦਰਅਸਲ, 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ ਤੋਂ ਬਾਅਦ, ਭਾਰਤ ਨੇ 30 ਅਪ੍ਰੈਲ ਤੋਂ ਪਾਕਿਸਤਾਨੀ ਏਅਰਲਾਈਨਾਂ (ਭਾਵੇਂ ਉਹ ਮਾਲਕੀ ਵਾਲੀਆਂ, ਲੀਜ਼ ‘ਤੇ ਲਈਆਂ ਗਈਆਂ ਜਾਂ ਫੌਜੀ ਉਡਾਣਾਂ) ਲਈ ਆਪਣੇ ਹਵਾਈ ਖੇਤਰ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਕਦਮ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਵਿਰੁੱਧ ਚੁੱਕੇ ਗਏ ਕਈ ਰਣਨੀਤਕ ਉਪਾਵਾਂ ਦਾ ਹਿੱਸਾ ਹੈ।

ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਬੀਤੀ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਣਕਾਰੀ ਦਿੱਤੀ ਕਿ ਭਾਰਤੀ ਹਵਾਈ ਖੇਤਰ ਵਿੱਚ ਪਾਕਿਸਤਾਨੀ ਜਹਾਜ਼ਾਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਵਾਲੇ ਨੋਟਿਸ ਟੂ ਏਅਰਮੈਨ (ਂੌਠਅੰ) ਨੂੰ ਅਧਿਕਾਰਤ ਤੌਰ ‘ਤੇ 23 ਅਗਸਤ, 2025 ਦੀ ਅੱਧੀ ਰਾਤ ਤੱਕ ਵਧਾ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਇਹ ਪਾਬੰਦੀ ਭਾਰਤੀ ਸਮੇਂ ਅਨੁਸਾਰ 24 ਅਗਸਤ ਨੂੰ ਸਵੇਰੇ 5:30 ਵਜੇ ਤੱਕ ਲਾਗੂ ਰਹੇਗੀ।

ਸ਼ੁਰੂ ਵਿੱਚ ਇਹ ਪਾਬੰਦੀ 24 ਮਈ ਤੱਕ ਸੀ, ਪਰ ਬਾਅਦ ਵਿੱਚ ਇਸਨੂੰ 24 ਜੂਨ, ਫਿਰ 24 ਜੁਲਾਈ ਅਤੇ ਹੁਣ ਇੱਕ ਵਾਰ ਫਿਰ 24 ਅਗਸਤ ਤੱਕ ਵਧਾ ਦਿੱਤਾ ਗਿਆ। ਮੰਤਰੀ ਨੇ ਕਿਹਾ ਕਿ ਇਹ ਫੈਸਲਾ ਮੌਜੂਦਾ ਸੁਰੱਖਿਆ ਪ੍ਰੋਟੋਕੋਲ ਅਤੇ ਰਣਨੀਤਕ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਦੌਰਾਨ, ਪਾਕਿਸਤਾਨ ਨੇ ਵੀ ਭਾਰਤੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ‘ਤੇ ਪਾਬੰਦੀ 24 ਅਗਸਤ ਤੱਕ ਵਧਾ ਕੇ ਭਾਰਤ ਨੂੰ ਜਵਾਬ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 24 ਅਪ੍ਰੈਲ ਨੂੰ ਭਾਰਤ ਸਰਕਾਰ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਤੋਂ ਬਾਅਦ, ਪਾਕਿਸਤਾਨ ਨੇ ਵੀ 24 ਮਈ ਤੱਕ ਆਪਣੇ ਹਵਾਈ ਖੇਤਰ ਵਿੱਚ ਭਾਰਤੀ ਜਹਾਜ਼ਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਬਾਅਦ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here