Monday, August 10, 2026
Google search engine
Homeਦੇਸ਼ਅਸਾਮ ਦੇ ਜੋਰਹਾਟ ਸਥਿਤ ਏਅਰਬੇਸ 'ਤੇ ਭਾਰਤੀ ਹਵਾਈ ਸੈਨਾ ਦਾ ਜਹਾਜ਼ ਹੋਇਆ...

ਅਸਾਮ ਦੇ ਜੋਰਹਾਟ ਸਥਿਤ ਏਅਰਬੇਸ ‘ਤੇ ਭਾਰਤੀ ਹਵਾਈ ਸੈਨਾ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਅਸਾਮ : ਅਸਾਮ ਦੇ ਜੋਰਹਾਟ ਸਥਿਤ ਏਅਰ ਫੋਰਸ ਸਟੇਸ਼ਨ ‘ਤੇ ਅੱਜ ਭਾਰਤੀ ਹਵਾਈ ਸੈਨਾ (IAF) ਦਾ ਇੱਕ ਟਰਾਂਸਪੋਰਟ ਜਹਾਜ਼ ਲੈਡਿੰਗ ਦੇ ਦੌਰਾਨ ਹਾਦਸਾਗ੍ਰਸਤ ਹੋ ਗਿਆ। ਹਵਾਈ ਸੈਨਾ ਦੇ ਅਨੁਸਾਰ, ਇਹ ਜਹਾਜ਼ ਇੱਕ AN-32 ਕਾਰਗੋ ਏਅਰਕਰਾਫਟ ਸੀ, ਜਿਸਦੀ ਵਰਤੋਂ ਸਾਮਾਨ ਅਤੇ ਲੌਜਿਸਟਿਕਸ ਲਿਜਾਣ ਲਈ ਕੀਤੀ ਜਾਂਦੀ ਹੈ।

ਜਾਣਕਾਰੀ ਦੇ ਅਨੁਸਾਰ, ਏਅਰਬੇਸ ‘ਤੇ ਲੈਡਿੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਇਸ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ, ਜਹਾਜ਼ ਨੂੰ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਹਵਾਈ ਸੈਨਾ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।

ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਪਾਇਲਟ ਦੀ ਹਾਲਤ ਅਨਿਸ਼ਚਿਤ ਹੈ, ਹਾਲਾਂਕਿ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ ਅਤੇ ਹਵਾਈ ਸੈਨਾ ਤੋਂ ਹੋਰ ਜਾਣਕਾਰੀ ਦਾ ਇਤਜ਼ਾਰ ਕੀਤਾ ਜਾ ਰਿਹਾ ਹੈ।

IAF ਅਧਿਕਾਰੀਆਂ ਦੇ ਅਨੁਸਾਰ, ਜੋਰਹਾਟ ਏਅਰ ਫੋਰਸ ਸਟੇਸ਼ਨ ‘ਤੇ ਭਾਰਤੀ ਹਵਾਈ ਸੈਨਾ ਦੇ AN-32 ਟਰਾਂਸਪੋਰਟ ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ, ਕਰੈਸ਼ ਵਾਲੀ ਥਾਂ ‘ਤੇ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments