ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਾਕਾਤ

0
64

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਨਾਲ ਮੁਲਾਕਾਤ ਕੀਤੀ। ਚਰਨਜੀਤ ਸਿੰਘ ਚੰਨੀ ਬੀਤੇ ਦਿਨ ਸੋਮਵਾਰ ਨੂੰ ਸੁਖਵਿੰਦਰ ਸਿੰਘ ਸੁੱਖੂ ਨੂੰ ਮਿਲਣ ਹਿਮਾਚਲ ਪ੍ਰਦੇਸ਼ ਪੁੱਜੇ ਅਤੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਓਕ ਓਵਰ ਵਿਖੇ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਕਰੀਬ ਡੇਢ ਘੰਟੇ ਤੱਕ ਬੈਠਕ ਚੱਲੀ।

ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਹਿਮਾਚਲ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਚਰਚਾ ਹੋਈ। ਇਸ ਤੋਂ ਇਲਾਵਾ ਦੋਵਾਂ ਰਾਜਾਂ ਦੇ ਕਈ ਸਿਆਸੀ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ ਵਿੱਚ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮਿਲੇ ਸਨ। ਇਸ ਦੌਰਾਨ ਚੰਨੀ ਜੀ ਨਾਲ ਕਈ ਅਹਿਮ ਸਿਆਸੀ ਤੇ ਸਮਾਜਿਕ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।

LEAVE A REPLY

Please enter your comment!
Please enter your name here