ਜਲੰਧਰ ਦੇ ਵੰਡਰਲੈਂਡ ਪਾਰਕ ਨੂੰ ਨਵੇਂ ਸਾਲ ਵਾਲੇ ਦਿਨ ਬੰਬ ਨਾਲ ਉਡਾਣ ਦੀ ਮਿਲੀ ਧਮਕੀ, ਜਾਂਚ ਜਾਰੀ

0
103

ਜਲੰਧਰ : ਨਵੇਂ ਸਾਲ ਨੂੰ ਲੈ ਕੇ ਪੰਜਾਬ ਭਰ ‘ਚ ਪੁਲਿਸ ਅਲਰਟ ‘ਤੇ ਹੈ। ਜਲੰਧਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਤਾਜ਼ਾ ਖਬਰਾਂ ਮੁਤਾਬਕ ਵੰਡਰਲੈਂਡ ਪਾਰਕ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲੀ ਹੈ।  ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਕ ਪੱਤਰ ਰਾਹੀਂ ਜਲੰਧਰ ਪੁਲਿਸ ਪ੍ਰਸ਼ਾਸਨ ਨੂੰ 31 ਦਸੰਬਰ ਯਾਨੀ ਅੱਜ ਵੰਡਰਲੈਂਡ ‘ਚ ਮਨਾਏ ਜਾ ਰਹੇ ਨਵੇਂ ਸਾਲ ਦੇ ਜਸ਼ਨ ਦੌਰਾਨ ਬੰਬ ਨਾਲ ਉਡਾਉਣ ਦੀ ਧਮਕੀ ਦੇ ਕੇ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ।

ਇਸ ਮਾਮਲੇ ਸਬੰਧੀ ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਡਰਨ ਵਾਲੀ ਕੋਈ ਗੱਲ ਨਹੀਂ ਹੈ, ਇਹ ਸਿਰਫ਼ ਅਫਵਾਹ ਹੈ। ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਵੇਰ ਤੋਂ ਵੰਡਰਲੈਂਡ ‘ਚ ਇਸ ਧਮਕੀ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਦੌਰਾਨ ਕੁਝ ਵੀ ਸਾਹਮਣੇ ਨਹੀਂ ਆਇਆ ਹੈ।

LEAVE A REPLY

Please enter your comment!
Please enter your name here