ਪੰਜਾਬ : ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਇੱਕ ਵਾਰ ਫਿਰ ਗਰਮਾ ਗਿਆ ਹੈ। ਝੋਟਾ ਕਤਲ ਕਾਂਡ ਨੂੰ ਲੈ ਕੇ ਸੰਘਰਸ਼ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਨੇ 5 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਅਤੇ ਰੋਸ ਪ੍ਰਦਰਸ਼ਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਧਰਨਾਕਾਰੀਆਂ ਨੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਲਈ ਹੈ।
ਸੰਘਰਸ਼ ਕਮੇਟੀ ਅਨੁਸਾਰ ਉਨ੍ਹਾਂ ਦਾ ਧਰਨਾ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ’ਤੇ ਪਾਬੰਦੀ ਲਾਉਣ ਦੀ ਮੰਗ ਨੂੰ ਲੈ ਕੇ ਜਾਰੀ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਅਸਤੀਫ਼ਾ ਦੇਣ। ਇਸ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਣ ਲਈ ਠੋਸ ਕਦਮ ਚੁੱਕੇ ਜਾਣ।
ਵਰਨਣਯੋਗ ਹੈ ਕਿ 13 ਅਕਤੂਬਰ 2026 ਨੂੰ ਮਾਨਸਾ ਵਿੱਚ ਨਸ਼ਾ ਤਸਕਰੀ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੀ ਸਿਫਾਰਿਸ਼ ‘ਤੇ ਸੀ.ਬੀ.ਆਈ. ਨੇ ਜਾਂਚ ਆਪਣੇ ਹੱਥਾਂ ‘ਚ ਲੈ ਲਈ ਹੈ।
ਹਾਲਾਂਕਿ ਸੀ.ਬੀ.ਆਈ. ਜਾਂਚ ਸ਼ੁਰੂ ਹੋਣ ਦੇ ਬਾਵਜੂਦ ਝੋਟਾ ਦਾ ਪਰਿਵਾਰ ਅਤੇ ਸੰਘਰਸ਼ ਕਮੇਟੀ ਸੰਤੁਸ਼ਟ ਨਹੀਂ ਹੈ। ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਧਰਨਾ ਜਾਰੀ ਹੈ। ਹੁਣ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਇਸ ਅੰਦੋਲਨ ਨੂੰ ਲੈ ਕੇ ਹਲਚਲ ਵਧਣ ਦੇ ਆਸਾਰ ਹਨ।






