JJP-ASP ਗਠਜੋੜ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ‘ਚ 18 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

0
87

ਹਰਿਆਣਾ : ਜੇ.ਜੇ.ਪੀ.-ਏ.ਐਸ.ਪੀ. ਗਠਜੋੜ ਨੇ ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 18 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਤੀਜੀ ਸੂਚੀ ਵਿੱਚ ਜੇ.ਜੇ.ਪੀ. ਨੇ 15 ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਆਜ਼ਾਦ ਸਮਾਜ ਪਾਰਟੀ ਨੇ 3 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਰਵਿੰਦਰ ਸਹਿਰਾਵਤ ਨੂੰ ਹਥਿਨ ਤੋਂ ਉਮੀਦਵਾਰ ਬਣਾਇਆ ਗਿਆ ਹੈ। ਰਵਿੰਦਰ ਇਕ ਦਿਨ ਪਹਿਲਾਂ ਹੀ ਭਾਜਪਾ ਛੱਡ ਕੇ ਜੇ.ਜੇ.ਪੀ. ਵਿਚ ਸ਼ਾਮਲ ਹੋ ਗਏ ਸਨ। ਉਹ ਹਥਿਨ ਤੋਂ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਸਨ। ਜਦੋਂਕਿ ਜੇ.ਜੇ.ਪੀ ਨੇ ਰਾਣੀਆ ਤੋਂ ਕੋਈ ਉਮੀਦਵਾਰ ਨਹੀਂ ਉਤਾਰਿਆ ਹੈ। ਇੱਥੇ ਪਾਰਟੀ ਨੇ ਆਜ਼ਾਦ ਉਮੀਦਵਾਰ ਰਣਜੀਤ ਚੌਟਾਲਾ ਦਾ ਸਮਰਥਨ ਕੀਤਾ ਹੈ। ਰਾਜ ਵਿੱਚ 5 ਅਕਤੂਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਣੀ ਹੈ। ਨਤੀਜਾ 8 ਅਕਤੂਬਰ ਨੂੰ ਆਵੇਗਾ।

LEAVE A REPLY

Please enter your comment!
Please enter your name here