Home Punjab ਪੰਜਾਬ ਦੀ ਸਿਆਸਤ ‘ਚ ਕਬੱਡੀ ਖਿਡਾਰੀ ਦੀ ਐਂਟਰੀ

ਪੰਜਾਬ ਦੀ ਸਿਆਸਤ ‘ਚ ਕਬੱਡੀ ਖਿਡਾਰੀ ਦੀ ਐਂਟਰੀ

0

ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ਉਰਫ਼ ਯਾਦਾ ਸੁਰਖਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਯਾਦਾ ਸੁਰਖਪੁਰੀਆ ਨੇ ਆਪਣੀ ਖੇਡ ਪ੍ਰਤਿਭਾ ਨਾਲ ਦੁਨੀਆ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਹ ਵਿਸ਼ਵ ਕੱਪ ਦੌਰਾਨ ‘ਬੈਸਟ ਸਟੌਪਰ’ ਦਾ ਖ਼ਿਤਾਬ ਵੀ ਜਿੱਤ ਚੁੱਕੇ ਹਨ। ਇਸ ਸਮੇਂ ਉਹ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

ਖੇਡ ਸੱਭਿਆਚਾਰ ਨੂੰ ਮਿਲੇਗੀ ਮਜ਼ਬੂਤੀ : CM ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਬਣਾਉਣ ਵਾਲੇ ਖਿਡਾਰੀਆਂ ਦਾ ਪਾਰਟੀ ਨਾਲ ਜੁੜਨਾ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਯਾਦਾ ਦੇ ਤਜਰਬੇ ਅਤੇ ਖੇਡ ਖੇਤਰ ਵਿੱਚ ਪਾਏ ਯੋਗਦਾਨ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਉਤਸ਼ਾਹ ਮਿਲੇਗਾ।

CM ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ ਤੇ ਮਿਹਨਤ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

‘ਰੰਗਲਾ ਪੰਜਾਬ’ ਬਣਾਉਣ ਲਈ ਮਿਲ ਕੇ ਕਰਾਂਗੇ ਕੰਮ

ਮੁੱਖ ਮੰਤਰੀ ਭਗਵੰਤ ਮਾਨ ਨੇ ਯਾਦਾ ਸੁਰਖਪੁਰੀਆ ਦਾ ਪਾਰਟੀ ਪਰਿਵਾਰ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨਾਲ ਜੋੜ ਕੇ ਖੁਸ਼ੀ ਹੋਈ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਮਿਲ ਕੇ ਪੰਜਾਬ ਵਿੱਚ ਖੇਡਾਂ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਅਤੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਸਹੀ ਮੌਕੇ ਪ੍ਰਦਾਨ ਕਰਨ ਲਈ ਯਤਨ ਕਰਨਗੇ।

ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਦੇ ਨਾਲ-ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਵੀ ਅੱਗੇ ਵਧਾਇਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version