ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਹੇ ਕਮਲ ਚੌਧਰੀ ਨੇ ਦਿੱਲੀ ਦੇ ਹਸਪਤਾਲ ‘ਚ ਲਏ ਆਖ਼ਰੀ ਸਾਹ

0
216

ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਹੇ ਕਮਲ ਚੌਧਰੀ (Kamal Chowdhury) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਨੇ ਦਿੱਲੀ ਦੇ ਹਸਪਤਾਲ (Delhi Hospital) ਵਿਚ ਆਖ਼ਰੀ ਸਾਹ ਲਏ ਹਨ। ਕਮਲ ਚੌਧਰੀ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਜਾਣਕਾਰੀ ਮੁਤਾਬਕ ਕਮਲ ਚੌਧਰੀ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਮਲ ਚੌਧਰੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ 4 ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।

LEAVE A REPLY

Please enter your comment!
Please enter your name here