Monday, August 10, 2026
Google search engine
Homeਮਨੋਰੰਜਨਨੀਟ ਪ੍ਰੀਖਿਆ ਵਿਵਾਦ ‘ਤੇ ਕਮਲ ਹਾਸਨ ਦਾ ਫੂਟਿਆ ਗੁੱਸਾ, ਕਿਹਾ, 22 ਲੱਖ...

ਨੀਟ ਪ੍ਰੀਖਿਆ ਵਿਵਾਦ ‘ਤੇ ਕਮਲ ਹਾਸਨ ਦਾ ਫੂਟਿਆ ਗੁੱਸਾ, ਕਿਹਾ, 22 ਲੱਖ ਵਿਦਿਆਰਥੀਆਂ ਦੇ ਸੁਪਨੇ ਤੋੜੇ ਗਏ

ਮੁੰਬਈ: ਦੇਸ਼ ਭਰ ਵਿੱਚ ਮੈਡੀਕਲ ਦਾਖ਼ਲੇ ਲਈ ਹੋਣ ਵਾਲੀ ਨੀਟ ਪ੍ਰੀਖਿਆ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਅਦਾਕਾਰ ਅਤੇ ਰਾਜਨੀਤਿਕ ਆਗੂ ਕਮਲ ਹਾਸਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਪ੍ਰੀਖਿਆ ਪ੍ਰਣਾਲੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ “ਅਪਰਾਧਿਕ ਸਾਜ਼ਿਸ਼ਾਂ ਨੇ 22 ਲੱਖ ਤੋਂ ਵੱਧ ਵਿਦਿਆਰਥੀਆਂ ਦੀਆਂ ਉਮੀਦਾਂ ਨੂੰ ਤੋੜ ਦਿੱਤਾ ਹੈ।” ਕਮਲ ਹਾਸਨ ਦੇ ਇਸ ਬਿਆਨ ਤੋਂ ਬਾਅਦ ਸਿੱਖਿਆ ਪ੍ਰਣਾਲੀ ਅਤੇ ਪ੍ਰੀਖਿਆ ਪ੍ਰਬੰਧਨ ਨੂੰ ਲੈ ਕੇ ਮੁੜ ਚਰਚਾ ਤੇਜ਼ ਹੋ ਗਈ ਹੈ।

ਕਮਲ ਹਾਸਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਸਾਲਾਂ ਮਿਹਨਤ ਕਰਕੇ ਡਾਕਟਰ ਬਣਨ ਦਾ ਸੁਪਨਾ ਦੇਖਿਆ ਸੀ, ਉਹ ਅੱਜ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪ੍ਰੀਖਿਆ ਪ੍ਰਣਾਲੀ ਵਿੱਚ ਗੜਬੜੀਆਂ, ਪੇਪਰ ਲੀਕ ਜਾਂ ਹੋਰ ਬੇਨਿਯਮੀਆਂ ਹੁੰਦੀਆਂ ਹਨ ਤਾਂ ਇਸ ਕਾਰਨ ਪੈਦਾ ਹੋਈ ਮਾਨਸਿਕ ਪਰੇਸ਼ਾਨੀ ਲਈ ਜ਼ਿੰਮੇਵਾਰ ਕੌਣ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਕਿਸੇ ਵੀ ਰਾਜਨੀਤਿਕ ਜਾਂ ਪ੍ਰਸ਼ਾਸਕੀ ਲਾਪਰਵਾਹੀ ਦੀ ਭੇਟ ਨਹੀਂ ਚੜ੍ਹਣਾ ਚਾਹੀਦਾ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਸੁਰੱਖਿਆ ਯਕੀਨੀ ਨਾ ਬਣਾਈ ਗਈ ਤਾਂ ਦੇਸ਼ ਦੇ ਲੱਖਾਂ ਨੌਜਵਾਨਾਂ ਦਾ ਭਰੋਸਾ ਟੁੱਟ ਸਕਦਾ ਹੈ।

ਕਮਲ ਹਾਸਨ ਨੇ ਕੇਂਦਰ ਸਰਕਾਰ ਅਤੇ ਸੰਬੰਧਤ ਏਜੰਸੀਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

RELATED ARTICLES
- Advertisment -
Google search engine
Google search engine
Google search engine

Most Popular

Recent Comments