ਕੰਨੜ ਅਦਾਕਾਰ ਕਿਰਨ ਰਾਜ ਭਿਆਨਕ ਸੜਕ ਹਾਦਸੇ ਦਾ ਹੋਏ ਸ਼ਿਕਾਰ

0
113

ਮੁੰਬਈ : ਕੰਨੜ ਅਦਾਕਾਰ ਕਿਰਨ ਰਾਜ (Kannada actor Kiran Raj) ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਆ ਰਹੀ ਹੈ। ਕਿਰਨ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ, ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਕਿਰਨ ਰਾਜ ਨੂੰ ਤੁਰੰਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਬਹੁਤ ਹੀ ਭਿਆਨਕ ਤਰੀਕੇ ਨਾਲ ਵਾਪਰਿਆ, ਜਿਸ ‘ਚ ਕਿਰਨ ਰਾਜ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਈ.ਸੀ.ਯੂ. ‘ਚ ਭਰਤੀ ਕਰਵਾਿੲਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕਿਰਨ ਰਾਜ ਮੰਗਲਵਾਰ ਨੂੰ ਆਪਣੀ ਕਾਰ ‘ਚ ਜਾ ਰਹੇ ਸੀ ਕਿ ਤੇਜ਼ ਰਫਤਾਰ ਕਾਰਨ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਆਈ.ਸੀ.ਯੂ ਵਿੱਚ ਦਾਖ਼ਲ ਹੋਣ ਤੋਂ ਬਾਅਦ ਅਦਾਕਾਰ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਕਾਰ ‘ਚ ਕਿਰਨ ਦੇ ਨਾਲ ਉਨ੍ਹਾਂ ਦਾ ਐਗਜ਼ੀਕਿਊਟਿਵ ਪ੍ਰੋਡਿਊਸਰ ਵੀ ਮੌਜੂਦ ਸੀ। ਹਾਲਾਂਕਿ ਇਸ ਹਾਦਸੇ ‘ਚ ਕਿਰਨ ਰਾਜ ਦੇ ਸੱਟਾਂ ਲੱਗੀਆਂ ਹਨ ਪਰ ਉਨ੍ਹਾਂ ਦੇ ਨਿਰਮਾਤਾ ਦਾ ਬਚਾਅ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕਿਰਨ ਰਾਜ ਕੰਨੜ ਫਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਲੋਕਾਂ ਨੇ ਉਨ੍ਹਾਂ ਦੀ ਫਿਲਮ ‘ਦਿ ਰੂਲਰ’ ਨੂੰ ਕਾਫੀ ਪਸੰਦ ਕੀਤਾ ਸੀ। ਆਈ.ਐਮ.ਡੀ.ਬੀ ਦੇ ਅਨੁਸਾਰ, ਕਿਰਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2005 ਵਿੱਚ ਫਿਲਮ ਰਾਜਮਾਨਿਕਯਮ ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ।

LEAVE A REPLY

Please enter your comment!
Please enter your name here