ਸ਼ਰਾਬ ਨੀਤੀ ਮਾਮਲੇ ‘ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

0
236

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਸ਼ਰਾਬ ਨੀਤੀ ਮਾਮਲੇ ‘ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਪੰਜਵੀਂ ਵਾਰ ਹੈ ਜਦੋਂ ਕੇਜਰੀਵਾਲ ਨੇ ਈਡੀ ਦੇ ਸੰਮਨ ਨੂੰ ਨਜ਼ਰਅੰਦਾਜ਼ ਕੀਤਾ ਹੈ। ਜਾਂਚ ਏਜੰਸੀ ਨੇ ਉਨ੍ਹਾਂ ਨੂੰ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ‘ਆਪ’ ਨੇ ਇਸ ਸਬੰਧ ‘ਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਆਮ ਆਦਮੀ ਪਾਰਟੀ ਨੇ ਈਡੀ ਦੇ ਸੰਮਨ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਦੇ ਹੋਏ ਕਿਹਾ, ਪੀਐਮ ਮੋਦੀ ਦਾ ਮਕਸਦ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਵਾਉਣਾ ਅਤੇ ਦਿੱਲੀ ਸਰਕਾਰ ਨੂੰ ਡੇਗਣਾ ਹੈ। ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਅਜਿਹਾ ਕਰਕੇ ਉਹ ਦਿੱਲੀ ਦੀ ਸਰਕਾਰ ਨੂੰ ਡੇਗਣਾ ਚਾਹੁੰਦੇ ਹਨ।

ਚਾਰ ਵਾਰ ਪਹਿਲਾਂ ਵੀ ਕੀਤਾ ਗਿਆ ਹੈ ਅਣਡਿੱਠ 
ਇਸ ਤੋਂ ਪਹਿਲਾਂ ਈਡੀ ਨੇ 2 ਨਵੰਬਰ, 21 ਦਸੰਬਰ ,3 ਜਨਵਰੀ,ਅਤੇ 17 ਜਨਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ ਸਨ। ਈਡੀ ਵੱਲੋਂ ਲਗਾਤਾਰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀ ਹੈ। ਈਡੀ ਉਨ੍ਹਾਂ ਨੂੰ ਪੁੱਛਗਿੱਛ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ‘ਆਪ’ ਦਾ ਕਹਿਣਾ ਹੈ ਕਿ ਜੇਕਰ ਈਡੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।

ਪੁੱਛਗਿੱਛ ਕਰਨਾ ਨਹੀਂ, ਗ੍ਰਿਫਤਾਰ ਕਰਨਾ ਹੈ ਮਕਸਦ : ਕੇਜਰੀਵਾਲ
ਕੇਜਰੀਵਾਲ ਨੇ 17 ਜਨਵਰੀ ਨੂੰ ਕਿਹਾ ਸੀ ਕਿ ਭਾਜਪਾ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ, ਤਾਂ ਜੋ ਮੈਂ ਲੋਕ ਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ। ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਸੰਜੇ ਸਿੰਘ ਜੇਲ੍ਹ ‘ਚ ਬੰਦ ਹਨ। ਸੀਬੀਆਈ ਨੇ 8 ਮਹੀਨੇ ਪਹਿਲਾਂ ਮੈਨੂੰ ਬੁਲਾਇਆ ਸੀ ਅਤੇ ਮੈਂ ਵੀ ਜਾ ਕੇ ਜਵਾਬ ਦਿੱਤਾ ਸੀ। ਪਰ ਹੁਣ ਜਦੋਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੁਲਾਇਆ ਜਾ ਰਿਹਾ ਹੈ ਤਾਂ ਉਨ੍ਹਾਂ ਦਾ ਮਕਸਦ ਮੇਰੇ ਤੋਂ ਪੁੱਛਗਿੱਛ ਕਰਨਾ ਨਹੀਂ ਹੈ। ਅੱਜ ਭਾਜਪਾ ਨੇਤਾਵਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਅਤੇ ਸੀਬੀਆਈ ਦੀ ਵਰਤੋਂ ਕਰ ਰਹੀ ਹੈ।

ਹੋਰ ਕੀ ਕਰ ਸਕਦੀ ਹੈ ED ?
ਸੀਐਮ ਕੇਜਰੀਵਾਲ ਦੇ ਪੇਸ਼ ਨਾ ਹੋਣ ‘ਤੇ ਹੁਣ ਈਡੀ ਦੇ ਅਧਿਕਾਰੀ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਸਕਦੇ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕਰ ਸਕਦੇ ਹਨ। ਠੋਸ ਸਬੂਤ ਨਾ ਹੋਣ ਜਾਂ ਸਵਾਲਾਂ ਦੇ ਤਸੱਲੀਬਖਸ਼ ਜਵਾਬ ਨਾ ਮਿਲਣ ‘ਤੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਵੀ ਸੰਭਾਵਨਾ ਹੈ।

LEAVE A REPLY

Please enter your comment!
Please enter your name here