Home ਹਰਿਆਣਾ ਕਿਸਾਨ ਅੰਦੋਲਨ 2.0 : ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕੀਤਾ ਰੱਦ

ਕਿਸਾਨ ਅੰਦੋਲਨ 2.0 : ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕੀਤਾ ਰੱਦ

0

ਹਰਿਆਣਾ : ਹਰਿਆਣਾ-ਪੰਜਾਬ ਬਾਰਡਰ (The Haryana-Punjab Border) ‘ਤੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਲੈ ਕੇ ਇਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਦਰਅਸਲ ਕਿਸਾਨਾਂ ਨੇ ਅੱਜ ਦਾ ਦਿੱਲੀ ਵੱਲ ਮਾਰਚ ਰੱਦ ਕਰ ਦਿੱਤਾ ਹੈ। ਇਹ ਫ਼ੈਸਲਾ ਕਈ ਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਲਿਆ ਗਿਆ ਹੈ। ਉਂਜ ਦਿੱਲੀ ਮਾਰਚ ਸਬੰਧੀ ਅਗਲਾ ਫ਼ੈਸਲਾ ਜਲਦੀ ਹੀ ਲਿਆ ਜਾਵੇਗਾ।

ਦੱਸ ਦੇਈਏ ਕਿ ਅੱਜ 101 ਕਿਸਾਨ ਪੈਦਲ ਹੀ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ ‘ਤੇ ਰੋਕ ਲਿਆ ਗਿਆ। ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰਾਂ ਨੂੰ ਉਖਾੜ ਦਿੱਤਾ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ। ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਸੂਬਾ ਸਰਕਾਰ ਨੇ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਅੰਬਾਲਾ ਦੇ 11 ਪਿੰਡਾਂ ਵਿੱਚ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version