Home ਹਰਿਆਣਾ ਕਿਸਾਨ ਅੰਦੋਲਨ 2.0 : ਸ਼ੰਭੂ ਬਾਰਡਰ ਤੋਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ...

ਕਿਸਾਨ ਅੰਦੋਲਨ 2.0 : ਸ਼ੰਭੂ ਬਾਰਡਰ ਤੋਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ

0

ਹਰਿਆਣਾ : ਕਿਸਾਨ ਸ਼ੰਭੂ ਬਾਰਡਰ (Shambhu Border) ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ। ਕਿਸਾਨਾਂ ਦੁਪਹਿਰ 1 ਵਜੇ ਸੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨ ਲੱਗੇ ਹਨ।ਸ਼ੰਭੂ ਬਾਰਡਰ ‘ਤੇ ਕਿਸਾਨ ਅਤੇ ਹਰਿਆਣਾ ਪੁਲਿਸ ਆਹਮੋ-ਸਾਹਮਣੇ ਹੈ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਦੀ ਚਿਤਾਵਨੀ ਵੀ ਦਿੱਤੀ ਹੈ ਪਰ ਕਿਸਾਨ ਆਪਣੇ ਫ਼ੈਸਲੇ ‘ਤੇ ਅਟਲ ਹਨ ਅਤੇ ਅੱਗੇ ਵਧਣ ਲਈ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਵੱਲੋਂ ਲਗਾਈ ਗਈ ਕੰਡਿਆਲੀ ਤਾਰ ਹਟਾ ਦਿੱਤੀ ਹੈ।ਕਿਸਾਨ ਭਾਰੀ ਬੈਰੀਕੋਡ ਵਿਚਾਲੇ ਦਿੱਲੀ ਵੱਲ ਕੂਚ ਕਰ ਰਹੇ ਹਨ।

ਦੱਸ ਦੇਈਏ ਕਿ ਅੱਜ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਵੱਲ ਮਾਰਚ ਕਰ ਰਹੇ ਹਨ। ਸ਼ੰਭੂ ਸਰਹੱਦ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜਲ ਤੋਪਾਂ ਅਤੇ ਅੱਥਰੂ ਗੈਸ ਨਾਲ ਲੈਸ ਡਰੋਨ ਵੀ ਤਾਇਨਾਤ ਕੀਤੇ ਗਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨ ਵਾਲੇ 101 ਕਿਸਾਨਾਂ ਦੇ ਨਾਵਾਂ, ਪਤੇ ਅਤੇ ਮੋਬਾਈਲ ਨੰਬਰਾਂ ਵਾਲੀ ਸੂਚੀ ਜਾਰੀ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version