ਹਰਿਆਣਾ : ਸ਼ੰਭੂ ਬਾਰਡਰ ਤੋਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ ।ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਭਾਰੀ ਬੈਰੀਕੋਡ (Heavy Barricades) ਲਗਾਏ ਗਏ ਹਨ । ਕਿਸਾਨਾਂ ਨੇ ਹਰਿਆਣਾ ਪੁਲਿਸ ਵੱਲੋ ਲਗਾਈ ਕੰਡਿਆਲੀ ਤਾਰ ਵੀ ਹਟਾ ਦਿੱਤੀ ਹੈ। ਹੁਣੇ ਹੁਣੇ ਖ਼ਬਰ ਸਾਹਮਣੇ ਆਈ ਹੈ ਕਿ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ।
ਦੱਸ ਦੇਈਏ ਕਿ ਅੱਜ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨਗੇ। ਸ਼ੰਭੂ ਸਰਹੱਦ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜਲ ਤੋਪਾਂ ਅਤੇ ਅੱਥਰੂ ਗੈਸ ਨਾਲ ਲੈਸ ਡਰੋਨ ਵੀ ਤਾਇਨਾਤ ਕੀਤੇ ਗਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨ ਵਾਲੇ 101 ਕਿਸਾਨਾਂ ਦੇ ਨਾਵਾਂ, ਪਤੇ ਅਤੇ ਮੋਬਾਈਲ ਨੰਬਰਾਂ ਵਾਲੀ ਸੂਚੀ ਜਾਰੀ ਕੀਤੀ ਹੈ।










