ਜਾਣੋ ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ

0
156

ਚੰਡੀਗੜ੍ਹ : ਗਰਮੀਆਂ ਦਾ ਮੌਸਮ ਨਿਕਲ ਗਿਆ ਹੈ ਅਤੇ ਠੰਢ ਸ਼ੁਰੂ ਹੋ ਰਹੀ ਹੈ। ਸਵੇਰੇ ਅਤੇ ਸ਼ਾਮ ਨੂੰ ਠੰਢ ਮਹਿਸੂਸ ਕੀਤੀ ਜਾਣ ਲੱਗੀ ਹੈ। ਆਉਣ ਵਾਲੇ ਦਿਨਾਂ ਵਿਚ ਹੌਲੀ ਹੌਲੀ ਠੰਢ ਵਧੇਗੀ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਵੇਰੇ ਅਤੇ ਰਾਤ ਨੂੰ ਪਾਰਾ ਡਿੱਗਣ ਕਾਰਨ ਠੰਡ ਵਧ ਰਹੀ ਹੈ। ਇਸ ਦੇ ਨਾਲ ਹੀ ਦੁਪਹਿਰ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 0.1 ਡਿਗਰੀ ਹੇਠਾਂ ਆਇਆ ਹੈ।

LEAVE A REPLY

Please enter your comment!
Please enter your name here