Monday, June 8, 2026
Google search engine
Homeਪੰਜਾਬਮਜ਼ਦੂਰ ਸਾਡੇ ਵਿਕਾਸ ਦੀ ਨੀਂਹ; ਮਜ਼ਦੂਰ ਦਿਵਸ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ; ਮਜ਼ਦੂਰ ਦਿਵਸ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਾਮਿਆਂ ਨੂੰ ਸਲਾਮ

ਚੰਡੀਗੜ੍ਹ: ਚੰਡੀਗੜ੍ਹ ਵਿੱਚ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਹੋਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਜ਼ਦੂਰ ਵਰਗ ਦੀ ਭੂਮਿਕਾ ਨੂੰ ਸਲਾਮ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਅਸਲੀ ਨੀਂਹ ਮਜ਼ਦੂਰ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰਾਂ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਜ਼ਦੂਰਾਂ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਰਕਾਰ ਹਮੇਸ਼ਾ ਕਾਮਿਆਂ ਦੇ ਹੱਕਾਂ ਅਤੇ ਭਲਾਈ ਲਈ ਕੰਮ ਕਰਦੀ ਰਹੇਗੀ। ਉਨ੍ਹਾਂ ਨੇ ਇਸ ਮੌਕੇ ‘ਤੇ ਡਾ. ਬੀ.ਆਰ. ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਮਜ਼ਦੂਰ ਵਰਗ ਨੂੰ ਕਾਨੂੰਨੀ ਸੁਰੱਖਿਆ ਅਤੇ ਮਾਣ-ਸਨਮਾਨ ਦਿਵਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਅਤੁੱਲ ਹੈ।

ਸੈਸ਼ਨ ਦੌਰਾਨ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਮਜ਼ਦੂਰਾਂ ਦੀ ਮਿਹਨਤ ਨਾਲ ਖੜ੍ਹੇ ਹਨ। ਖੇਤੀਬਾੜੀ ਤੋਂ ਉਦਯੋਗ ਤੱਕ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਜ਼ਰੂਰੀ ਸੇਵਾਵਾਂ ਤੱਕ, ਹਰ ਖੇਤਰ ਵਿੱਚ ਮਜ਼ਦੂਰਾਂ ਦੀ ਭੂਮਿਕਾ ਕੇਂਦਰੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਸੁਨਾਮ ਹਲਕੇ ਦਾ ਇੱਕ ਭਾਵੁਕ ਕਿੱਸਾ ਵੀ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਵਾਰ ਮਗਨਰੇਗਾ ਅਧੀਨ ਕੰਮ ਕਰਨ ਵਾਲੀ ਇੱਕ ਬਜ਼ੁਰਗ ਮਾਤਾ ਨੇ ਉਨ੍ਹਾਂ ਨੂੰ 100 ਰੁਪਏ ਦਾ ਨੋਟ ਦੇ ਕੇ ਅਸੀਸ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਉਹ ਨੋਟ ਉਨ੍ਹਾਂ ਲਈ ਕਰੋੜਾਂ ਰੁਪਏ ਤੋਂ ਵੀ ਵੱਧ ਕੀਮਤੀ ਹੈ, ਕਿਉਂਕਿ ਇਹ ਇੱਕ ਮਾਂ ਦੀ ਮਿਹਨਤ ਅਤੇ ਦੁਆਵਾਂ ਦਾ ਪ੍ਰਤੀਕ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਲਿਆਂਦੇ ਗਏ ਭਰੋਸੇ ਦੇ ਮਤੇ ਬਾਰੇ ਵੀ ਗੱਲ ਕਰਦਿਆਂ ਕਿਹਾ ਕਿ ਇਹ ਬਹੁਮਤ ਸਾਬਤ ਕਰਨ ਲਈ ਨਹੀਂ, ਸਗੋਂ ਵਿਰੋਧੀਆਂ ਦੇ ਬੇਬੁਨਿਆਦ ਦਾਵਿਆਂ ਨੂੰ ਖ਼ਾਰਜ ਕਰਨ ਲਈ ਲਿਆਂਦਾ ਗਿਆ ਹੈ। ਉਨ੍ਹਾਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਅੰਤ ਵਿੱਚ, ਅਮਨ ਅਰੋੜਾ ਨੇ ਦੁਹਰਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments