ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਨੇਤਾ ਅਤੇ ਮਾਰਗਦਰਸ਼ਕ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ। ਪੀਐਮ ਮੋਦੀ (PM Modi) ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਵੀ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਸ ਸਨਮਾਨ ਨਾਲ ਸਨਮਾਨਿਤ ਕੀਤੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਲਿਖਿਆ, ”ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ।ਮੈਂ ਵੀ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਸ ਸਨਮਾਨ ਨਾਲ ਸਨਮਾਨਿਤ ਹੋਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਹ ਸਾਡੇ ਸਮਿਆਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਹਨ, ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਅਭੁੱਲ ਹੈ।
ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਸਾਡੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਸਾਡੇ ਗ੍ਰਹਿ ਮੰਤਰੀ ,ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਵੀ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਦੇ ਸੰਸਦੀ ਦਖਲ ਹਮੇਸ਼ਾ ਮਿਸਾਲੀ ਅਤੇ ਅਮੀਰ ਸੂਝ ਨਾਲ ਭਰਪੂਰ ਰਹੇ ਹਨ।’
‘ਦੱਸ ਦੇਈਏ ਕਿ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਮੰਗ ਡੀਐਚ ਸ਼ੰਕਰਮੂਰਤੀ ਨੇ ਪੀਐਮ ਮੋਦੀ ਨੂੰ ਇੱਕ ਪੱਤਰ ਲਿਖ ਕੇ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਬੇਨਤੀ ਕੀਤੀ ਸੀ।
ਸ਼ੰਕਰਮੂਰਤੀ ਨੇ ਕਿਹਾ ਸੀ ਕਿ ਤੁਸੀਂ ਜਾਣਦੇ ਹੋ ਕਿ ਲਾਲ ਕ੍ਰਿਸ਼ਨ ਅਡਵਾਨੀ ਸੱਤ ਦਹਾਕਿਆਂ ਤੋਂ ਜਨਤਕ ਜੀਵਨ ਵਿੱਚ ਹਨ। ਆਰ.ਐਸ.ਐਸ., ਭਾਰਤੀ ਜਨ ਸੰਘ, ਅਤੇ ਭਾਜਪਾ ਦੁਆਰਾ ਮਾਤ ਭੂਮੀ ਲਈ ਉਨ੍ਹਾਂ ਦੀ ਸੇਵਾ, ਕੁਰਬਾਨੀ ਅਤੇ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਦਾ ਅਕਸ ਸਾਫ਼ ਅਤੇ ਇਮਾਨਦਾਰ ਹੈ। ਉਨ੍ਹਾਂ ਨੇ ਕਿਹਾ ਸੀ ਕਿ ਮੈਂ ਪਾਰਟੀ ਦੇ ਹਜ਼ਾਰਾਂ ਵਰਕਰਾਂ ਦੀ ਤਰਫੋਂ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਨੂੰ ਭਾਰਤ ਰਤਨ ਦਿੱਤਾ ਜਾਵੇ।










