ਲੁਧਿਆਣਾ: ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਵਿਚ ਛੇਵੇਂ ਰਾਊਂਡ ਦੀ ਗਿਣਤੀ ਮਗਰੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ 14,483 ਵੋਟਾਂ ਲੈ ਕੇ ਸਭ ਤੋਂ ਅੱਗੇ ਹਨ। ਦੂਜੇ ਸਥਾਨ ’ਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਹਨ ਜਿਹਨਾਂ ਨੂੰ 12,200 ਵੋਟਾਂ ਮਿਲੀਆਂ ਹਨ। ਭਾਜਪਾ ਦੇ ਜੀਵਨ ਗੁਪਤਾ 10,703 ਵੋਟਾਂ ਨਾਲ ਤੀਜੇ ਨੰਬਰ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ 3,283 ਵੋਟਾਂ ਲੈ ਗਏ ਹਨ।










