ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਬਦਲਿਆ ਸਮਾਂ

0
141

ਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣ ‘ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਲੁਧਿਆਣਾ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ ਹੋਣੀ ਹੈ, ਜਿਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਹੁਣ 23 ਜੂਨ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਸੀ ਕਿ ਗਿਣਤੀ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਅਤੇ ਈ.ਵੀ.ਐਮ ਦੀ ਗਿਣਤੀ ਚੋਣ ਨਿਰੀਖਕਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਕੀਤੀ ਜਾਵੇਗੀ। ਗਿਣਤੀ ਕੇਂਦਰਾਂ ‘ਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਅਤੇ ਹਰ ਗਤੀਵਿਧੀ ‘ਤੇ ਸੀ.ਸੀ.ਟੀ.ਵੀ ਕੈਮਰਿਆਂ ਨਾਲ ਨਜ਼ਰ ਰੱਖੀ ਜਾਵੇਗੀ। ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਹਿਮਾਂਸ਼ੂ ਜੈਨ ਨੇ ਦੱਸਿਆ ਸੀ ਕਿ ਗਿਣਤੀ ਕੇਂਦਰਾਂ ਵਿੱਚ ਸਿਰਫ਼ ਅਧਿਕਾਰਤ ਲੋਕਾਂ ਨੂੰ ਹੀ ਦਾਖਲਾ ਮਿਲੇਗਾ। ਜਿਵੇਂ ਕਿ ਉਮੀਦਵਾਰ, ਉਨ੍ਹਾਂ ਦੇ ਪ੍ਰਤੀਨਿਧੀ, ਮੀਡੀਆ ਕਰਮਚਾਰੀ ਅਤੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਵਿਅਕਤੀ ਜਿਨ੍ਹਾਂ ਕੋਲ ਵੈਧ ਪਛਾਣ ਪੱਤਰ ਹਨ। ਉਮੀਦ ਹੈ ਕਿ ਸਵੇਰੇ 11 ਵਜੇ ਤੱਕ ਚੋਣ ਨਤੀਜਾ ਸਪੱਸ਼ਟ ਹੋ ਜਾਵੇਗਾ ਅਤੇ ਨਵੇਂ ਵਿਧਾਇਕ ਦਾ ਨਾਮ ਸਾਹਮਣੇ ਆ ਜਾਵੇਗਾ।

LEAVE A REPLY

Please enter your comment!
Please enter your name here