ਜਲੰਧਰ : ਸ਼ਹਿਰ ਦੇ ਨਕੋਦਰ ਰੋਡ (Nakodar Road) ‘ਤੇ ਸਥਿਤ ਡਾਊਨ ਟਾਊਨ ਹੋਟਲ ਨੇੜੇ ਅੱਜ ਵੱਡਾ ਹਾਦਸਾ ਹੋ ਗਿਆ। ਦਰਅਸਲ, ਇੱਥੇ ਗਲਤ ਦਿਸ਼ਾ ਤੋਂ ਆ ਰਹੇ ਆਟੋ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ‘ਚ ਆਟੋ ਚਾਲਕ ਸਮੇਤ ਕਾਰ ‘ਚ ਸਵਾਰ 4 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਕਾਰ ਸਵਾਰ ਇੱਕ ਵਿਆਹ ਸਮਾਗਮ ਤੋਂ ਵਾਪਿਸ ਆ ਰਹੇ ਸਨ। ਇਸ ਦੌਰਾਨ ਆਟੋ ਗਲਤ ਦਿਸ਼ਾ ਤੋਂ ਆ ਗਿਆ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ। ਆਟੋ ਵਿੱਚ ਇੱਕ ਯਾਤਰੀ ਵੀ ਸੀ ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਅਤੇ ਆਟੋ ਦੇ ਵੀ ਟੋਟੇ-ਟੋਟੇ ਹੋ ਗਏ। ਏਅਰ ਬੈਗ ਖੁੱਲ੍ਹਣ ਤੋਂ ਬਾਅਦ ਕਾਰ ਚਾਲਕ ਦਾ ਬਚਾਅ ਹੋ ਗਿਆ ਪਰ ਆਟੋ ਚਾਲਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
