ਚੰਡੀਗੜ੍ਹ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ , 13 ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

0
46

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਵਿਭਾਗ ਨੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਰਵਦੀਪ ਸਿੰਘ, ਚੰਦਰ ਮੁਖੀ, ਨੀਰਜ ਕੁਮਾਰ, ਪ੍ਰੇਮ ਸਿੰਘ, ਨਵੀਨ, ਸੁਨੀਲ ਕੁਮਾਰ, ਮੋਹਨ ਕਸ਼ਯਪ, ਸੰਜੇ ਦੱਤ, ਬਬੀਤਾ ਬਾਈ, ਰਾਹੁਲ ਭਾਰਦਵਾਜ, ਕੁਲਦੀਪ ਸਿੰਘ, ਬਲਜੀਤ ਸਿੰਘ ਅਤੇ ਕੁਲਦੀਪ ਸਿੰਘ ਸ਼ਾਮਲ ਹਨ।

 

ਪੁਲਿਸ ਵਿਭਾਗ ਨੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਹੁਕਮਾਂ ਦੀ ਪਾਲਣਾ ਦੀ ਰਿਪੋਰਟ 24 ਘੰਟਿਆਂ ਦੇ ਅੰਦਰ ਅੰਦਰ ਐਸ.ਐਸ.ਪੀ ਦਫ਼ਤਰ ਨੂੰ ਭੇਜਣ ਲਈ ਵੀ ਕਿਹਾ ਗਿਆ ਹੈ।

LEAVE A REPLY

Please enter your comment!
Please enter your name here