ED ਦੀ ਵੱਡੀ ਕਾਰਵਾਈ, MLA ਰਾਣਾ ਗੁਰਜੀਤ ਦੀ 22 ਕਰੋੜ ਦੀ ਜਾਇਦਾਦ ਜ਼ਬਤ

0
76

ਪੰਜਾਬ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਲੰਧਰ ‘ਚ ਸਖ਼ਤ ਕਾਰਵਾਈ ਕੀਤੀ ਹੈ। ਈ.ਡੀ ਦੀ ਟੀਮ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) 1999 ਦੀ ਧਾਰਾ 37ਏ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਕੰਪਨੀ ਦੇ ਮਾਲਕ ਹਨ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕੰਪਨੀ ਦੇ ਸ਼ੇਅਰਧਾਰਕ ਹਨ।

ਈ.ਡੀ ਨੇ ਇਕ ਬਿਆਨ ਵਿਚ ਕਿਹਾ ਕਿ ਸੰਘੀ ਏਜੰਸੀ ਨੇ ਰਾਣਾ ਸ਼ੂਗਰਜ਼ ਲਿਮਟਿਡ ਦੇ ਪ੍ਰਮੋਟਰਾਂ, ਨਿਰਦੇਸ਼ਕਾਂ ਅਤੇ ਸ਼ੇਅਰਧਾਰਕਾਂ ਖ਼ਿਲਾਫ਼ ਫੇਮਾ ਦੀਆਂ ਧਾਰਾਵਾਂ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਂਚ ਗਲੋਬਲ ਡਿਪਾਜ਼ਿਟ ਰਸੀਦਾਂ (ਜੀ.ਡੀ.ਆਰ.) ਜਾਰੀ ਕਰਨ ਅਤੇ ਇਸ ਦੇ ਅਸਲ ਉਦੇਸ਼ ਲਈ ਨਾ ਵਰਤੇ ਜਾਣ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਣਾ ਸ਼ੂਗਰਜ਼ ਲਿਮਟਿਡ ਨੇ ਕੁੱਲ ਜੀ.ਡੀ.ਆਰ ਪ੍ਰਾਪਤੀਆਂ ਵਿਚੋਂ ਪੂਰੀ ਰਕਮ ਭਾਰਤ ਨੂੰ ਨਹੀਂ ਭੇਜੀ, ਜਿਸ ਦੇ ਨਤੀਜੇ ਵਜੋਂ ਕੰਪਨੀ ਨੇ ਫੇਮਾ 1999 ਦੀ ਧਾਰਾ 4 ਦੀ ਉਲੰਘਣਾ ਕਰਦਿਆਂ ਵਿਦੇਸ਼ਾਂ ਵਿਚ 2.56 ਮਿਲੀਅਨ ਅਮਰੀਕੀ ਡਾਲਰ (220.2 ਕਰੋੜ) ਦੀ ਜੀ.ਡੀ.ਆਰ ਆਮਦਨ ਰੱਖੀ।

LEAVE A REPLY

Please enter your comment!
Please enter your name here