Home ਦੇਸ਼ ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ , 4 ਲੋਕਾਂ ਦੀ ਮੌਤ

ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ , 4 ਲੋਕਾਂ ਦੀ ਮੌਤ

0

ਤਾਮਿਲਨਾਡੂ : ਤਾਮਿਲਨਾਡੂ ਦੇ ਸ਼ਿਵਕਾਸੀ ਵਿੱਚ ਅੱਜ ਇੱਕ ਪਟਾਕਾ ਫੈਕਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 5 ਤੋਂ ਵੱਧ ਲੋਕ ਗੰਭੀਰ ਜ਼ਖਮੀ ਹਨ। ਬਚਾਅ ਕਾਰਜ ਵਿੱਚ ਸ਼ਾਮਲ ਲੋਕਾਂ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ। ਫੈਕਟਰੀ ਦੇ ਅੰਦਰ ਪਟਾਕੇ ਫਟਦੇ ਰਹੇ ਅਤੇ ਫੈਕਟਰੀ ਵਿੱਚੋਂ ਸੰਘਣਾ ਧੂੰਆਂ ਨਿਕਲਦਾ ਰਿਹਾ। ਸੂਚਨਾ ਮਿਲਣ ‘ਤੇ ਬਚਾਅ ਟੀਮ ਪਹੁੰਚੀ ਅਤੇ ਜ਼ਖਮੀਆਂ ਨੂੰ ਬਚਾਇਆ।

NO COMMENTS

LEAVE A REPLY

Please enter your comment!
Please enter your name here

Exit mobile version