Home Punjab  ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ...

 ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ

0

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੀ ਪੈਰੋਲ ਦੇਣ ਦਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਪਹਿਲਾਂ 14 ਨਵੰਬਰ ਨੂੰ ਪੈਰੋਲ ਸਬੰਧੀ ਫ਼ੈਸਲਾ ਦਿੱਤਾ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਰਿਵਿਊ ਪਟੀਸ਼ਨ ਦਾਇਰ ਕੀਤੀ ਗਈ।

ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਵੀ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ। ਦੁਪਹਿਰ ਤੋਂ ਚੱਲੀ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ।

ਪਰਿਵਾਰ ਵੱਲੋਂ 21 ਤੋਂ 23 ਨਵੰਬਰ ਤੱਕ ਤਿੰਨ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ਼ ਇੱਕ ਦਿਨ ਦੀ ਪੈਰੋਲ ਮਨਜ਼ੂਰ ਕੀਤੀ ਹੈ।

ਸੁਣਵਾਈ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਅਦਾਲਤ ਦੇ ਵਿਸਥਾਰਤ ਹੁਕਮ ਸਾਹਮਣੇ ਆਉਣ ਤੋਂ ਬਾਅਦ ਹੀ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version