ਚੰਡੀਗੜ੍ਹ: ਹਰਿਆਣਾ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਨਿਕ ਕੁਸ਼ਲਤਾ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਫੇਰਬਦਲ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਕੁੱਲ 18 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਤਬਾਦਲਾ ਸੂਚੀ ਵਿੱਚ 11 ਪੁਲਿਸ ਇੰਸਪੈਕਟਰ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਨਵੀਆਂ ਤਾਇਨਾਤੀਆਂ ਸੌਂਪੀਆਂ ਗਈਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਇਨ੍ਹਾਂ ਤਬਾਦਲਿਆਂ ਵਿੱਚ ਇੰਸਪੈਕਟਰ ਪੱਧਰ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨਿਕ ਲੋੜਾਂ ਅਤੇ ਕੰਮਕਾਜ ਦੀ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਅਤੇ ਯੂਨਿਟਾਂ ਵਿੱਚ ਭੇਜਿਆ ਗਿਆ ਹੈ।
ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਸਾਰੇ ਸਬੰਧਤ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।






