Home National ਅਸਾਮ ‘ਚ ਅੱਜ ਸਵੇਰੇ ਵਾਪਰਿਆ ਵੱਡਾ ਰੇਲ ਹਾਦਸਾ

ਅਸਾਮ ‘ਚ ਅੱਜ ਸਵੇਰੇ ਵਾਪਰਿਆ ਵੱਡਾ ਰੇਲ ਹਾਦਸਾ

0

ਗੁਵਾਹਾਟੀ: ਅਸਾਮ ਵਿੱਚ ਅੱਜ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਗੁਵਾਹਾਟੀ ਦੇ ਬਾਹਰੀ ਇਲਾਕੇ ਦਿਗਾਰੂ ਨੇੜੇ ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਦਾ ਇੰਜਣ ਅਤੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਅਧਿਕਾਰੀਆਂ ਵੱਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।

ਜਾਣਕਾਰੀ ਅਨੁਸਾਰ ਇਹ ਯਾਤਰੀ ਰੇਲਗੱਡੀ ਮਿਜ਼ੋਰਮ ਤੋਂ ਕੋਲਕਾਤਾ ਵੱਲ ਜਾ ਰਹੀ ਸੀ। ਬੁੱਧਵਾਰ ਸਵੇਰੇ ਕਰੀਬ 6:54 ਵਜੇ ਦਿਗਾਰੂ ਰੇਲਵੇ ਸਟੇਸ਼ਨ ਨੇੜੇ ਇਹ ਹਾਦਸਾ ਵਾਪਰਿਆ। ਰੇਲਗੱਡੀ ਨੂੰ ਦੂਜੀ ਟ੍ਰੇਨ ਨੂੰ ਲੰਘਣ ਲਈ ਰੋਕਿਆ ਜਾ ਰਿਹਾ ਸੀ, ਪਰ ਇਸ ਦੌਰਾਨ ਲੋਕੋ ਪਾਇਲਟ ਰੇਲਗੱਡੀ ਦੀ ਰਫ਼ਤਾਰ ਨੂੰ ਕੰਟਰੋਲ ਨਹੀਂ ਕਰ ਸਕੇ, ਜਿਸ ਕਾਰਨ ਇੰਜਣ ਸਮੇਤ ਪੰਜ ਡੱਬੇ ਪਟੜੀ ਤੋਂ ਉਤਰ ਗਏ।

ਉੱਤਰ-ਪੂਰਬ ਸੀਮਾ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ (CPRO) ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਕਿਸੇ ਵੀ ਯਾਤਰੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ।

ਰੇਲਵੇ ਵੱਲੋਂ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਦੂਜੀ ਰੇਲਗੱਡੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ।

ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੇਲਵੇ ਦੇ ਜਨਰਲ ਮੈਨੇਜਰ ਸਮੇਤ ਹੋਰ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਰੇਲਵੇ ਵਿਭਾਗ ਵੱਲੋਂ ਹਾਦਸੇ ਨਾਲ ਸਬੰਧਤ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਮੁੱਢਲੀ ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version