HomePunjabਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ‘ਤੇ ਜਾਨਲੇਵਾ ਹਮਲਾ, 4 ਲੋਕਾਂ ਖ਼ਿਲਾਫ਼ ਕੇਸ...

ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ‘ਤੇ ਜਾਨਲੇਵਾ ਹਮਲਾ, 4 ਲੋਕਾਂ ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ : ਦੋਰਾਂਗਲਾ ਥਾਣੇ ਅਧੀਨ ਆਉਂਦੇ ਟੋਟਾ ਮੋੜ ‘ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਵਿਅਕਤੀ ‘ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਰਸਪਾਲ ਸਿੰਘ ਵਾਸੀ ਸਵਾਈ ਰਾਏ ਉੱਤਰ, ਥਾਣਾ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਭੂਸੇ ਦੀਆਂ ਗੱਠਾਂ ਬਣਾਉਣ ਦਾ ਕੰਮ ਕਰਦਾ ਹੈ ਅਤੇ ਟੋਟਾ ਮੋੜ ‘ਤੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ।

ਸ਼ਿਕਾਇਤਕਰਤਾ ਮੁਤਾਬਕ, ਦੁਪਹਿਰ ਕਰੀਬ 12:30 ਵਜੇ 4 ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਹੱਥਾਂ ਵਿੱਚ ਹਥਿਆਰ ਲੈ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸੀ ਜਾ ਰਹੀ ਹੈ।

ਪੁਲਿਸ ਰਿਕਾਰਡ ਅਨੁਸਾਰ, ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ, ਵਿਕਰਮ ਸਿੰਘ ਵਾਸੀ ਨਵਾਂ ਹਸਤਾ ਅਤੇ ਬਿੰਦਰ ਸਿੰਘ ਤੇ ਜੋਗਿੰਦਰ ਸਿੰਘ ਵਾਸੀ ਹਸਤਾ ਕਲਾਂ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।

ਰਸਪਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋਰਾਂਗਲਾ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments