ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਕਈ ਅਹਿਮ ਫ਼ੈਸਲੇ

0
80

ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਅੱਜ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਪਾਸ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ਵਿੱਚ, ਇਹ ਨੀਤੀ ਸੂਬੇ ਦੇ 27 ਸ਼ਹਿਰਾਂ ਵਿੱਚ ਲਾਗੂ ਕੀਤੀ ਜਾਵੇਗੀ। ਅਮਨ ਅਰੋੜਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਨੀਤੀ ਤਹਿਤ ਇੱਕ ਇੰਚ ਵੀ ਜ਼ਮੀਨ ਜ਼ਬਰਦਸਤੀ ਹਾਸਲ ਨਹੀਂ ਕੀਤੀ ਜਾਵੇਗੀ। ਜ਼ਮੀਨ ਮਾਲਕ ਨੂੰ ਆਪਣੀ ਜ਼ਮੀਨ ਸਰਕਾਰ ਨੂੰ, ਕਿਸੇ ਬਿਲਡਰ ਨੂੰ ਦੇਣ ਜਾਂ ਆਪਣੇ ਕੋਲ ਰੱਖਣ ਦੀ ਪੂਰੀ ਆਜ਼ਾਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵਿਰੋਧੀਆਂ ਦੀਆਂ ਗੁੰਮਰਾਹਕੁੰਨ ਗੱਲਾਂ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਇਸ ਮੌਕੇ ਮੰਤਰੀ ਅਰੋੜਾ ਨੇ ਨੀਤੀ ਨਾਲ ਸਬੰਧਤ ਵਿਸਥਾਰਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ ਅਤੇ ਇਸਨੂੰ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੇ ਹਿੱਤ ਵਿੱਚ ਦੱਸਿਆ।

LEAVE A REPLY

Please enter your comment!
Please enter your name here